Share on Facebook Share on Twitter Share on Google+ Share on Pinterest Share on Linkedin ਗੁਰੂ ਤੇਗ ਬਹਾਦਰ ਦਾ 402ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦਾ 402ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਕ੍ਰਿਪਾਲ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਮਜ਼ਲੂਮਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਰਾਹੀਂ ਦੱਸਿਆ। ਬੀਬੀ ਕਮਲਜੀਤ ਕੌਰ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਸਾਹਿਬ ਵੱਲੋਂ ਉਚਾਰਨ ਧੁਰ ਕੀ ਬਾਣੀ ਦੇ 15 ਰਾਗਾਂ ਵਿੱਚ 69 ਸ਼ਬਦ ਅਤੇ 57 ਸ਼ਲੋਕ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪਰਵਿੰਦਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸਰੂਪ ਸਿੰਘ, ਬੀਬੀ ਸਤਵੰਤ ਕੌਰ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ