ਸ੍ਰੀ ਗੁਰੂ ਰਾਮਦਾਸ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਦਾ 450 ਸਾਲਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਵਿੰਦਰ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਚੌਥੇ ਪਾਤਸ਼ਾਹ ਨੂੰ 1574ਈਂ ਵਿੱਚ ਸ੍ਰੀ ਗੁਰੂ ਅਮਰਦਾਸ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਬੀਬੀ ਜਸਪ੍ਰੀਤ ਕੌਰ ਪਟਿਆਲਾ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਚੌਥੀ ਪਾਤਸ਼ਾਹ ਦੇ ਗੁਰੂ ਗ੍ਰੰਥ ਸਾਹਿਬ ਦਰਜ 30 ਰਾਗਾਂ ਵਿੱਚ 679 ਸ਼ਬਦਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਭਾਈ ਗਗਨਦੀਪ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਮਨਮੀਤ ਸਿੰਘ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਜਥਾ, ਭਾਈ ਹਰਜਿੰਦਰ ਸਿੰਘ ਜ਼ੀਰਕਪੁਰ, ਭਾਈ ਅਮਿਤ ਸਿੰਘ, ਭਾਈ ਮੇਹਰ ਸਿੰਘ ਸ੍ਰੀ ਪੰਜ਼ੋਖਰਾ ਸਾਹਿਬ, ਭਾਈ ਸਰੂਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…