Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਰਾਮਦਾਸ ਦਾ 489ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 30 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਦਾ 489ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਬੀਬੀ ਕੁਲਜੀਤ ਕੌਰ ਅਤੇ ਲੁਧਿਆਣਾ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥਿਆਂ ਨੇ ਚੌਥੇ ਪਾਤਿਸ਼ਾਹ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਪ੍ਰੀਤਮ ਸਿੰਘ ਪ੍ਰੀਤ ਹਜ਼ੂਰੀ ਰਾਗੀ ਸ੍ਰੀ ਪਾਉਂਟਾ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਗੁਰੂ ਗ੍ਰੰਥ ਵਿੱਚ 30 ਰਾਗਾਂ ਵਿੱਚ ਦਰਜ 679 ਸ਼ਬਦਾਂ ਜਾਣੂ ਕਰਵਾਇਆ। ਇਸ ਮੌਕੇ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਕੁਲਦੀਪ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਮੇਹਰ ਸਿੰਘ ਸ੍ਰੀ ਪੰਜ਼ੋਖਰਾ ਸਾਹਿਬ, ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਸਰੂਪ ਸਿੰਘ, ਬੀਬੀ ਉੱਤਮਜੀਤ ਕੌਰ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ