ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਜਸਵੀਰ ਕੌਰ ਸੰਗਰੂਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਸਾਹਿਬ ਵੱਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਅਤੇ ਉਨ੍ਹਾਂ ਦੀ ਬਾਣੀ ਦੇ 19 ਰਾਗਾਂ ਵਿੱਚ 1974 ਸ਼ਬਦ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਭਾਈ ਇੰਦਰਜੀਤ ਸਿੰਘ ਨਾਨਕਸਰ ਵਾਲੇ, ਭਾਈ ਸੰਤੋਖ ਸਿੰਘ, ਭਾਈ ਗੁਰਬਖ਼ਸ਼ ਸਿੰਘ ਸ਼ਾਂਤ, ਭਾਈ ਗੁਰਵਿੰਦਰ ਸਿੰਘ, ਸੰਤ ਬਾਬਾ ਕੁਲਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਲੋੜਵੰਦਾਂ ਦੀ ਸੁਵਿਧਾ ਲਈ …