Share on Facebook Share on Twitter Share on Google+ Share on Pinterest Share on Linkedin ਦਸੰਬਰ ਵਿੱਚ ਕਰਵਾਈ ਜਾਵੇਗੀ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ: ਹਰਜੀਤ ਗਰੇਵਾਲ ਲੁਧਿਆਣਾ ਤੇ ਬਠਿੰਡਾ ਵਿੱਚ ਹੋਣਗੇ ਮਰਦ ਤੇ ਅੌਰਤ ਵਰਗਾਂ ਦੇ ਗੱਤਕਾ ਮੁਕਾਬਲੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਅਕਤੂਬਰ: ਗੱਤਕਾ ਐਸੋਸੀਏਸ਼ਨ ਪੰਜਾਬ ਨੇ ਦਸੰਬਰ ਮਹੀਨੇ ਦੌਰਾਨ 9ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ ਕਰਵਾਉਣ ਦਾ ਫੈਸਲਾ ਕੀਤਾ ਹੈ ਜਿਸ ਵਿਚ ਮਰਦਾਂ ਅਤੇ ਅੌਰਤਾਂ ਦੇ ਮੁਕਾਬਲੇ ਲੁਧਿਆਣਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੱਖੋ-ਵੱਖਰੇ ਤੌਰ ’ਤੇ ਹੋਣਗੇ। ਇਸ ਸਬੰਧੀ ਫੈਸਲਾ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਸਾਲਾਨਾ ਆਮ ਮੀਟਿੰਗ ਵਿੱਚ ਕੀਤਾ ਗਿਆ। ਜਿਸ ਵਿੱਚ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਅਹੁਦੇਦਾਰ ਵੀ ਮੌਜੂਦ ਸਨ। ਇਹ ਮੀਟਿੰਗ ਚੇਅਰਮੈਨ ਗੱਤਕਾ ਐਸੋਸੀਏਸ਼ਨ ਹਰਜੀਤ ਸਿੰਘ ਗਰੇਵਾਲ ਅਤੇ ਪ੍ਰਧਾਨ ਅਵਤਾਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਇਸਮਾ ਦੇ ਜ਼ਿਲ੍ਹਾ ਕੋਆਰਡੀਨੇਟਰ ਵੀ ਹਾਜ਼ਰ ਸਨ। ਹੋਰ ਵੇਰਵੇ ਦਿੰਦਿਆਂ ਗਰੇਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਇਸਮਾ ਦੇ ਕੋਆਰਡੀਨੇਟਰ ਨੂੰ ਨਵੰਬਰ ਮਹੀਨੇ ਦੌਰਾਨ ਆਪੋ-ਆਪਣੇ ਜ਼ਿਲ੍ਹਿਆਂ ਵਿਚ ਜਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਕਿ ਜੇਤੂ ਟੀਮਾਂ ਰਾਜ ਪੱਧਰੀ ਚੈਂਪੀਅਨਸ਼ਿਪਾਂ ਵਿਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਂਪੀਅਨਸ਼ਿਪਾਂ ਲਈ ਜਿਲਾ ਐਸੋਸੀਏਸ਼ਨਾਂ ਵਲੋਂ 25 ਤੋਂ 28 ਨਵੰਬਰ ਤੱਕ ਮਰਦ ਅਤੇ ਅੌਰਤ ਵਰਗ ਲਈ ਆਨਲਾਈਨ ਐਂਟਰੀਆਂ ਭਰੀਆਂ ਜਾਣਗੀਆਂ। ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਦੋਵਾਂ ਚੈਂਪੀਅਨਸ਼ਿਪਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਜਾਣਗੇ। ਉਨ੍ਹਾਂ ਰਾਜ ਦੀਆਂ ਸਾਰੀਆਂ ਟੀਮਾਂ ਅਤੇ ਗੱਤਕਾ ਅਖਾੜਿਆਂ ਨੂੰ ਜ਼ਿਲ੍ਹਾ ਟੂਰਨਾਮੈਂਟਾਂ ਵਿਚ ਹਿੱਸਾ ਲੈਣ ਲਈ ਆਪੋ-ਆਪਣੇ ਜ਼ਿਲ੍ਹੇ ਦੀ ਗੱਤਕਾ ਐਸੋਸੀਏਸ਼ਨ ਨਾਲ ਸੰਪਰਕ ਕਰਨ ਲਈ ਕਿਹਾ। ਇਸ ਮੀਟਿੰਗ ਸਰਪ੍ਰਸਤ ਗੱਤਕਾ ਐਸੋਸੀਏਸ਼ਨ ਪੰਜਾਬ ਗਿਆਨੀ ਰਣਜੀਤ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਗੁਰੂ ਹਰਸਹਾਏ, ਜਨਰਲ ਸਕੱਤਰ ਉਦੇ ਸਿੰਘ, ਪ੍ਰਬੰਧਕੀ ਸਕੱਤਰ ਤਲਵਿੰਦਰ ਸਿੰਘ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਸੰਯੁਕਤ ਸਕੱਤਰ ਗੁਰਮੀਤ ਸਿੰਘ ਰਾਜਪੁਰਾ, ਫਾਜਿਲਕਾ ਤੋਂ ਪੰਕਜ ਧਮੀਜਾ ਤੇ ਹਰਕਿਰਨਜੀਤ ਸਿੰਘ, ਕਮਲਪਾਲ ਸਿੰਘ ਫਿਰੋਜ਼ਪੁਰ, ਚਤਰ ਸਿੰਘ ਬਰਨਾਲਾ, ਹਰਜੀਤ ਸਿੰਘ ਗਿੱਲ ਬਠਿੰਡਾ, ਛਿੰਦਰ ਸਿੰਘ ਤੇ ਜਸਕਰਨ ਸਿੰਘ ਬਠਿੰਡਾ, ਜਗਜੀਤ ਸਿੰਘ ਬਰਨਾਲਾ ਅਤੇ ਯੋਗਰਾਜ ਸਿੰਘ ਐਸਏਐਸ ਨਗਰ ਸ਼ਾਮਲ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ