Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: ਪੰਜਾਬ ਸੀਨੀਅਰ ਵੈਟਸ (ਵੈਟਰਨਰੀ ਡਾਕਟਰ) ਐਸੋਸੀਏਸ਼ਨ ਦੀ ਅੱਜ ਇੱਥੇ ਹੋਈ ਸੂਬਾ ਪੱਧਰੀ ਕਾਰਜਕਾਰਨੀ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਵਾਅਦਿਆਂ ਤੋਂ ਮੱੁਕਰਦੀ ਨਜ਼ਰ ਆ ਰਹੀ ਹੈ। ਮੀਟਿੰਗ ਨੂੰ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਸੰਯੁਕਤ ਡਾਇਰੈਕਟਰ ਡਾ. ਗੁਰਿੰਦਰ ਸਿੰਘ ਵਾਲੀਆ, ਪੰਜਾਬ ਗਊ ਸੇਵਾ ਕਮਿਸ਼ਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਡਾ. ਨਿਤਿਨ ਕੁਮਾਰ, ਸਾਬਕਾ ਡਿਪਟੀ ਡਾਇਰੈਕਟਰ, ਡਾ. ਦੇਸ਼ ਦੀਪਕ ਗੋਇਲ, ਡਾ. ਮਦਨ ਮੋਹਨ ਸਿੰਗਲਾ, ਡਾ. ਸ਼ਸ਼ੀ ਸੈਣੀ ਅਤੇ ਡਾ. ਪਰਮਜੀਤ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਸਰਕਾਰ ਦਾ ਅੱਧਾ ਕਾਰਜਕਾਲ ਬੀਤ ਚੁੱਕਾ ਹੈ ਪਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਲਾਗੂ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਦੋਂਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਨੇ ਆਪਣੇ ਪਹਿਲੇ ਮਹੀਨੇ ਵਿੱਚ ਹੀ ਓਪੀਐਸ ਲਾਗੂ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਓਪੀਐਸ ਨੂੰ ਬਹਾਲ ਕਰਨ ਲਈ ਢੰਗ-ਤਰੀਕੇ ਲੱਭ ਕੇ ਕਮੇਟੀਆਂ ਬਣਾ ਕੇ ਹੀ ਸਮਾਂ ਕੱਢ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਓਪੀਐਸ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਅਤੇ ਸੁਰੱਖਿਅਤ ਭਵਿੱਖ ਮਿਲ ਸਕੇ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ/ਰਾਹਤ ਦੀਆਂ ਕਈ ਕਿਸ਼ਤਾਂ ਬਕਾਇਆ ਹਨ। ਇਸ ਤੋਂ ਇਲਾਵਾ ਜਿਹੜੇ ਕਰਮਚਾਰੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਸਨ। ਉਨ੍ਹਾਂ ਨੂੰ ਸੇਵਾਮੁਕਤੀ ਲਾਭਾਂ ਦੇ ਹਿੱਸੇ ਵਜੋਂ 6ਵੇਂ ਪੇਅ ਅਨੁਸਾਰ ਬਕਾਇਆ ਅਤੇ ਡਰਾਅ ਕੀਤੀ ਸੋਧੀ ਲੀਵ ਇੰਨਕੇਸ਼ਮੈਂਟ ਦੇ ਅੰਤਰ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੀ ਤਨਖ਼ਾਹ/ਪੈਨਸ਼ਨ ਦੇ ਬਕਾਏ ਵੀ ਬਾਕੀ ਹਨ। ਆਗੂਆਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਵਿੱਤ ਵਿਭਾਗ ਨੂੰ ਉਨ੍ਹਾਂ ਪੈਨਸ਼ਨਰਾਂ ਦੇ ਸਾਰੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦੇਣ, ਜਿਨ੍ਹਾਂ ਨੇ ਲੋਕਾਂ ਦੇ ਭਲੇ ਲਈ ਸਰਕਾਰੀ ਮਸ਼ੀਨਰੀ ਨੂੰ ਚਲਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਸਮਰਪਿਤ ਭਾਵਨਾ ਤਹਿਤ ਕੰਮ ਕੀਤਾ ਅਤੇ ਹੁਣ ਉਹ ਆਪਣੀ ਜ਼ਿੰਦਗੀ ਦੇ ਅੰਤਲੇ ਪੜਾਅ ’ਤੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ