ਹਰੀਸ਼ ਰਾਵਤ ਵਿਰੁੱਧ ਕੇਸ ਦਰਜ ਕਰਨ ਲਈ ਅਕਾਲੀ ਦਲ ਨੇ ਐਸਐਸਪੀ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਯੂਥ ਅਕਾਲੀ ਦਲ (ਬ) ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ ਵਫ਼ਦ ਨੇ ਮੁਹਾਲੀ ਵਿਖੇ ਐਸਐਸਪੀ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਧਾਰਾ 295ਏ ਅਧੀਨ ਅਪਰਾਧਿਕ ਪਰਚਾ ਦਰਜ ਕੀਤਾ ਜਾਵੇ।
ਅਕਾਲੀ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਹਾਲਾਂਕਿ ਇਸ ਸਬੰਧੀ ਹਰੀਸ਼ ਰਾਵਤ ਪਹਿਲਾਂ ਹੀ ਮੁਆਫ਼ੀ ਮੰਗ ਚੁੱਕੇ ਹਨ ਲੇਕਿਨ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਹਰੀਸ਼ ਰਾਵਤ ਉੱਤਰਾਖੰਡ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉੱਤਰਾਖੰਡ ਵਿੱਚ ਹੀ ਪਵਿੱਤਰ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਹੈ। ਜਿਸ ਕਰਕੇ ਸ੍ਰੀ ਰਾਵਤ ਨੂੰ ਪੰਜ ਪਿਆਰੇ ਸ਼ਬਦ ਦੀ ਪਵਿੱਤਰਤਾ ਅਤੇ ਮਰਿਆਦਾ ਬਾਰੇ ਪੂਰੀ ਜਾਣਕਾਰੀ ਹੈ। ਇਸਦੇ ਬਾਵਜੂਦ ਉਨ੍ਹਾਂ ਨੇ ਕਾਂਗਰਸੀ ਆਗੂਆਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਕਰਕੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ, ਬਲਜਿੰਦਰ ਬੇਦੀ, ਗੁਰਦੀਪ ਸਿੰਘ, ਮਨਦੀਪ ਸਿੰਘ, ਗੁਰਪ੍ਰਤਾਪ ਸਿੰਘ, ਪੰਮਾ ਬੈਦਵਾਨ, ਪ੍ਰੀਤ ਰਾਠੌਰ, ਤਰਨਜੋਤ ਸਿੰਘ ਕਾਹਲੋਂ, ਭੁਪਿੰਦਰ ਸਿੰਘ, ਵੀਰਇੰਦਰ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਬਸੌਲੀ, ਗਗਨ ਸੈਣੀ, ਗੌਰਵਦੀਪ ਖਾਲਸਾ, ਰਵਿੰਦਰ ਰਵੀ, ਗੁਰਮੀਤ ਜੱਸੋਵਾਲ, ਸਤਨਾਮ ਸਿੰਘ ਲਾਂਡਰਾਂ ਮੌਜੂਦ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …