ਅਕਾਲੀ ਦਲ (ਸੰਯੁਕਤ) ਨੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ

ਸ਼ਹੀਦਾਂ ਨੂੰ ਸਮਰਪਿਤ ਹਰਿਆਵਲ ਲਹਿਰ ਦਾ ਬੱਬੀ ਬਾਦਲ ਨੇ ਮੁਹਾਲੀ ਤੋਂ ਕੀਤਾ ਆਗਾਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਯੂਥ ਅਕਾਲੀ ਦਲ (ਸੰਯੁਕਤ) ਵੱਲੋਂ ਅੱਜ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਮਰਪਿਤ ਵਾਤਾਵਰਨ ਦੀ ਸਾਂਭ-ਸੰਭਾਲ ਲਈ ਮੁਹਾਲੀ ਤੋਂ ਹਰਿਆਵਲ ਲਹਿਰ ਦਾ ਰਸਮੀ ਆਗਾਜ਼ ਕੀਤਾ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸਾਹਿਬ ਸਿੰਘ ਬਡਾਲੀ, ਡਾ. ਮੇਜਰ ਸਿੰਘ, ਗੁਰਮੇਲ ਸਿੰਘ ਮੌਜੇਵਾਲ, ਰਣਜੀਤ ਸਿੰਘ ਮਾਨ, ਗੁਰਦੀਪ ਸਿੰਘ ਢਿੱਲੋਂ, ਗਗਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਗਏ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਧਰਤੀ ਤੇ ਜੀਵਨ ਅਤੇ ਸ਼ੁੱਧ ਵਾਤਾਵਰਨ ਲਈ ਰੁੱਖਾਂ ਦੀ ਹੋਂਦ ਬਹੁਤ ਜ਼ਰੂਰੀ ਹੈ। ਜਿਸ ਲਈ ਹਰੇਕ ਨਾਗਰਿਕ ਖਾਸ ਕਰਕੇ ਨੌਜਵਾਨਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਗਈਆਂ ਜਾਨਾਂ ਤੋਂ ਸਾਨੂੰ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਵਿੱਢੀ ਜਾਵੇਗੀ।
ਇਸ ਮੌਕੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਲਖਵੀਰ ਸਿੰਘ, ਕਰਤਾਰ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਇਕਬਾਲ ਸਿੰਘ ਸਾਬਕਾ ਸਰਪੰਚ, ਕੰਵਲਜੀਤ ਸਿੰਘ ਪੱਤੋਂ, ਕਰਨ ਸਿੰਘ ਢਿੱਲੋਂ, ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ ਕੰਡਾਲਾ ਸਾਬਕਾ ਸਰਪੰਚ, ਜਵਾਲਾ ਸਿੰਘ, ਕਮਲਜੀਤ ਸਿੰਘ, ਹਰਜੀਤ ਸਿੰਘ ਸਰਪੰਚ, ਰਣਧੀਰ ਸਿੰਘ ਕਾਦੀਮਾਜਰਾ, ਮਨਦੀਪ ਸਿੰਘ, ਜੱਗਾ ਸਿਆਊ, ਮਨਦੀਪ ਸਿੰਘ ਲੱਕੀ, ਸੰਤੋਖ ਸਿੰਘ, ਸੁਖਬੀਰ ਸਿੰਘ, ਇੰਦਰਪ੍ਰੀਤ ਸਿੰਘ, ਅਮਰਜੀਤ ਕੌਰ, ਬੀਬੀ ਮਨਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …