Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਬੱਬੀ ਬਾਦਲ ਨੇ ਮੁਹਾਲੀ ਦੀਆਂ ਕਲੋਨੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ: ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਇੱਥੋਂ ਦੇ ਫੇਜ਼-11 ਵਿੱਚ ਮੁਹਾਲੀ ਸ਼ਹਿਰੀ ਖੇਤਰ ਦੀਆਂ ਵੱਖ-ਵੱਖ ਕਲੋਨੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ। ਕਲੋਨੀ ਵਾਸੀਆਂ ਨੇ ਦੱਸਿਆ ਕਿ ਜ਼ਿਆਦਾਤਰ ਕਲੋਨੀਆਂ ਵਿੱਚ ਬਿਜਲੀ-ਪਾਣੀ ਅਤੇ ਸੀਵਰੇਜ਼, ਸਫ਼ਾਈ ਵਿਵਸਥਾ ਦਾ ਕਾਫੀ ਮਾੜਾ ਹਾਲ ਹੈ। ਇਸ ਤੋਂ ਇਲਾਵਾ ਗਰੀਬ ਲੋਕ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਾਖ਼ਲੇ ਕਰਵਾਉਣ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸ੍ਰੀ ਬੱਬੀ ਬਾਦਲ ਨੇ ਕੈਪਟਨ ਸਰਕਾਰ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰ ਲੈਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਪੰਜਾਬ ਦੇ ਗਰੀਬ ਲੋਕਾਂ ਦੀ ਸੁਣਵਾਈ ਅਤੇ ਵਿਕਾਸ ਹੋਇਆ ਹੈ, ਜਦੋਂਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਹੀ ਗਰੀਬਾਂ ਦਾ ਭਲਾ ਕਰਨ ਦੀ ਬਜਾਏ ਉਨ੍ਹਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਪੀੜਤ ਲੋਕਾਂ ਦਾ ਸਾਂਝਾ ਵਫ਼ਦ ਲੈ ਕੇ ਮੁਹਾਲੀ ਦੀ ਡਿਪਟੀ ਕਮਿਸ਼ਨਰ, ਗਮਾਡਾ ਦੇ ਮੁੱਖ ਪ੍ਰਸ਼ਾਸਕ, ਮੇਅਰ ਅਤੇ ਕਮਿਸ਼ਨਰ ਸਮੇਤ ਐਸਡੀਐਮ, ਜ਼ਿਲ੍ਹਾ ਸਮਾਜ ਭਲਾਈ ਅਫ਼ਸਰਾਂ ਨੂੰ ਮਿਲਣਗੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਗਰਾਜ ਸਿੰਘ ਸੋਨੂੰ, ਅੰਬ ਸਾਹਿਬ ਕਲੋਨੀ ਦੇ ਪ੍ਰਧਾਨ ਵਿੱਦਿਆ ਰਾਮ, ਸੁਖਵਿੰਦਰ ਸਿੰਘ, ਭੂਸ਼ਨ ਕੁਮਾਰ, ਬਲਦੇਵ ਸਿੰਘ, ਸੁਖਮੰਤਰ ਸਿੰਘ ਬਾਕਰਪੁਰ, ਦਵਿੰਦਰ ਸਿੰਘ, ਜਸਵੀਰ ਸਿੰਘ ਸੇਖਨ, ਬੀਬੀ ਬਾਲਾ, ਬੀਬੀ ਪਿੰਕੀ ਸੋਨੀ, ਹਰਪਾਲ ਸਿੰਘ, ਅੰਮ੍ਰਿਤ ਕੌਰ, ਰਾਮਜੀਤ ਯਾਦਵ, ਕਮਲੇਸ਼ ਰਾਣੀ ਸਮੇਤ ਹੋਰ ਕਲੋਨੀ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ