Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਅਕਾਲੀ ਆਗੂਆਂ ਨੂੰ ਪਾਰਟੀ ਵਿੱਚ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ ਹਲਕਾ ਇੰਚਾਰਜ ਪਰਵਿੰਦਰ ਬੈਦਵਾਨ ਨੇ ਤਾਜ਼ਾ ਨਿਯੁਕਤੀਆਂ ਲਈ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤ ਲਈ ਮੁਹਾਲੀ ਹਲਕੇ ਦੇ ਕਈ ਪ੍ਰਮੁੱਖ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਅੱਜ ਇੱਥੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਇਨ੍ਹਾਂ ਤਾਜ਼ਾ ਨਿਯੁਕਤੀਆਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ। ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਥਾਪਿਆ ਗਿਆ ਹੈ ਜਦੋਂਕਿ ਪਰਦੀਪ ਸਿੰਘ ਭਾਰਜ, ਐਡਵੋਕੇਟ ਗਗਨਦੀਪ ਸਿੰਘ, ਮਨਜੀਤ ਸਿੰਘ ਮਾਨ, ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਸੁਖਵਿੰਦਰ ਸਿੰਘ ਛਿੰਦੀ ਨੂੰ ਪੀਏਸੀ ਦਾ ਮੈਂਬਰ, ਸੀਨੀਅਰ ਯੂਥ ਆਗੂ ਸਤਿੰਦਰ ਸਿੰਘ ਗਿੱਲ ਨੂੰ ਪਾਰਟੀ ਦਾ ਬੁਲਾਰਾ ਤੇ ਸਲਾਹਕਾਰ, ਰਣਜੀਤ ਸਿੰਘ ਮੌਲੀ ਬੈਦਵਾਨ, ਕੈਪਟਨ ਰਮਨਦੀਪ ਸਿੰਘ ਬਾਵਾ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰੀਤਮ ਸਿੰਘ ਮੁਹਾਲੀ, ਬਲਜੀਤ ਸਿੰਘ ਦੈੜੀ, ਤਰਸੇਮ ਸਿੰਘ ਗੰਧੋ ਨੂੰ ਪਾਰਟੀ ਦਾ ਜਨਰਲ ਕੌਂਸਲ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਤਾਜ਼ਾ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨਾਲ ਹੀ ਮੁਹਾਲੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਜਦੋਂਕਿ ਬਾਕੀ ਸਿਆਸੀ ਪਾਰਟੀਆਂ ਆਪਣੇ ਵਰਕਰਾਂ ਨੂੰ ਮਹਿਜ਼ ਵੋਟ ਬੈਂਕ ਵਜੋਂ ਵਰਤਣ ਤੱਕ ਹੀ ਸੀਮਤ ਹਨ। ਉਨ੍ਹਾਂ ਕਿਹਾ ਕਿ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਦੀ ਘਰ ਵਾਪਸੀ ਅਤੇ ਉਪਰੋਕਤ ਨਿਯੁਕਤੀਆਂ ਨਾਲ ਸਮੁੱਚੇ ਹਲਕੇ ਵਿੱਚ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ