ਅਕਾਲੀ ਆਗੂਆਂ ਨੇ ਸੈਕਟਰ-67 ਵਿੱਚ ਪੇਵਰ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਸੈਕਟਰ 67 ਦੇ ਵਸਨੀਕਾਂ ਨੂੰ ਪੇਸ਼ ਆਉੱਦੀ ਗੱਡੀਆਂ ਦੀ ਪਾਰਕਿੰਗ ਦੀ ਸਮੱਸਿਆ ਦੇ ਹਲ ਲਈ ਵਾਰਡ ਨੰਬਰ 35 ਦੇ ਅਕਾਲੀ ਦੇ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਦੀ ਅਗਵਾਈ ਵਿੱਚ ਉੱਥੋਂ ਦੇ ਪਾਰਕਾਂ ਦੀਆਂ ਗਰਿੱਲਾਂ ਅੰਦਰ ਕਰਵਾ ਕੇ ਬਾਹਰਲੇ ਪਾਸੇ ਪੇਵਰ ਲਗਾਉਣ ਦਾ ਕੰਮ ਆਰੰਭ ਕੀਤਾ ਗਿਆ ਹੈ। ਇਸ ਕੰਮ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਵੱਲੋਂ ਕਹੀ ਦਾ ਟੱਕ ਲਗਾ ਕੇ ਕੀਤੀ ਗਈ।
ਇਸ ਮੌਕੇ ਇਲਾਕੇ ਦੇ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਨੇ ਦੱਸਿਆ ਕਿ ਇਸ ਕੰਮ ’ਤੇ ਲਗਭਗ 14 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਹ ਕੰਮ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਾਰਕਾਂ ਦੇ ਰੱਖ ਰਖਾਓ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਮੁੱਚੇ ਵਾਰਡ ਦੇ ਵਿਕਾਸ ਸਬੰਧੀ ਤਵੱਜੋਂ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਸ੍ਰੀ ਅਜੈਬ ਸਿੰਘ, ਸੰਗਤ ਸਿੰਘ, ਰਘਬੀਰ ਸਿੰਘ, ਕਪਿਲ ਕੁਮਾਰ, ਸੁਖਦੇਵ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ ਕਾਲਾ, ਬਲਬੀਰ ਸਿੰਘ, ਬਲਜਿੰਦਰ ਸਿੰਘ ਚਹਿਲ, ਮਨਜੀਤ ਸਿੰਘ ਸੈਣੀ, ਮਸੀਹ ਅਤੇ ਹੋਰ ਪਤਵੰਤੇ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…