ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਨੇੜੇ ਤੇਜ਼ ਰਫ਼ਤਾਰ ਆਲਟੋ ਕਾਰ ਰੁੱਖ ਨਾਲ ਟਕਰਾਈ, ਚਾਲਕ ਦੀ ਮੌਤ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 19 ਮਾਰਚ:
ਬੀਤੀ ਰਾਤ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਨੇੜਲੇ ਪਿੰਡ ਗਦਲੀ ਪੈਟਰੋਲ ਪੰਪ ਦੇ ਲਾਗੇ ਇਕ ਤੇਜ਼ ਰਫਤਾਰ ਆਲਟੋ ਕਾਰ ਦਰਖਤ ’ਚ ਟਕਰਾਉਣ ਨਾਲ ਕਾਰ ਚਾਲਕ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਜਦੋਂ ਕਿ ਉਸ ਦੀ ਪਤਨੀ ਰਾਣੋਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਨ ਹਰਦੇਵ ਸਿੰਘ ਸਪੁੱਤਰ ਮਹਿੰਦਰ ਸਿਘ ਵਾਸੀ ਰੰਗੜ ਨੰਗਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੂਸਾਰ ਬੀਤੀ ਰਾਤ ਮ੍ਰਿਤਕ ਹਰਦੇਵ ਸਿੰਘ ਆਪਣੀ ਪਤਨੀ ਰਾਨੋਂ ਨਾਲ ਵਿਆਹ ਦੇਖ ਕੇ ਪਿੰਡ ਨੋਨੇ ਤੋਂ ਵਾਪਸ ਆਪਣੇ ਪਿੰਡ ਰੰਗੜ ਨੰਗਲ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਗਹਿਰੀ ਮੰਡੀ ਦੇ ਇੰਚਾਰਜ਼ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ।

Load More Related Articles

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…