nabaz-e-punjab.com

ਲੁਧਿਆਣਾ-ਚੰਡੀਗੜ੍ਹ ਸੜਕ ਹਾਦਸੇ ਵਿੱਚ ਪਤੀ, ਪਤਨੀ ਤੇ ਬੇਟੀ ਦੀ ਮੌਤ, ਦੋ ਬੇਟੇ ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਕੁਹਾੜਾ, 21 ਅਕਤੂਬਰ:
ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਸਥਿਤ ਪਿੰਡ ਚੱਕ ਸਰਵਣ ਨਾਥ ਦੇ ਨੇੜੇ ਸਵੇਰੇ 8.30 ਵਜੇ ਦੇ ਕਰੀਬ ਇੱਕ ਭਿਆਨਕ ਸੜਕ ਹਾਦਸੇ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੀ ਇੱਕ ਧੀ ਦੀ ਮੌਤ ਹੋ ਗਈ, ਜਦੋੱ ਕਿ ਦੋ ਪੁੱਤਰ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲੀਸ ਚੌਕੀ ਕਟਾਣੀ ਕਲਾਂ ਦੇ ਇੰਚਾਰਜ ਪਰਮਜੀਤ ਸਿੰਘ ਆਪਣੇ ਕਰਮਚਾਰੀਆਂ ਜਸਵੀਰ ਸਿੰਘ, ਸੁਖਦੇਵ ਸਿੰਘ ਅਤੇ ਗੁਰਨਾਮ ਸਿੰਘ ਸਮੇਤ ਮੌਕੇ ਤੇ ਪੁੱਜ ਗਏ।
ਉਨ੍ਹਾਂ ਨੇ ਜ਼ਖਮੀਆਂ ਨੂੰ ਕਾਰ ਦੇ ਸ਼ੀਸ਼ੇ ਤੋੜ ਕੇ ਕਾਰ ਵਿਚੋੱ ਕੱਢਿਆ। ਮਿਲੀ ਸੂਚਨਾ ਅਨੁਸਾਰ ਗੁਰਜਿੰਦਰ ਸਿੰਘ (42 ਦੇ ਲਗਭਗ) ਪੁੱਤਰ ਰਾਮ ਸਿੰਘ ਵਾਸੀ ਸੀਲੋਂ ਕਲਾਂ ਜ਼ਿਲ੍ਹਾ ਲੁਧਿਆਣਾ ਆਪਣੀ ਕਾਰ ਵਿਚ ਆਪਣੀ ਪਤਨੀ ਅਨੁਰਾਧਾ (40 ਦੇ ਲਗਭਗ ) ਇੱਕ ਧੀ ਲਵਪ੍ਰੀਤ (16) ਅਤੇ ਦੋ ਪੁੱਤਰਾਂ ਮਨਪ੍ਰੀਤ ਸਿੰਘ (14) ਅਤੇ ਓਂਕਾਰ(7) ਨਾਲ ਸਵਾਰ ਹੋ ਕੇ ਸੀਲੋ ਤੋਂ ਬਰਾਸਤਾ ਕੁਹਾੜਾ ਸਮਰਾਲਾ ਨੂੰ ਜਾ ਰਹੇ ਸਨ। ਅਨੁਰਾਧਾ ਨੇ ਸਮਰਾਲਾ ਪੁੱਜ ਕੇ ਆਪਣੇ ਭਰਾ ਨੂੰ ਟਿੱਕਾ ਲਗਾ ਕੇ ਭਾਈ ਦੂਜ ਦਾ ਤਿਉਹਾਰ ਮਨਾਉਣਾ ਸੀ। ਪਰ, ਬੁਰੀ ਕਿਸਮਤ ਨਾਲ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆਉਂਦੀ ਤੇਜ਼ ਰਫ਼ਤਾਰ ਪੀ. ਆਰ .ਟੀ .ਸੀ ਫ਼ਰੀਦਕੋਟ ਡੀਪੂ ਦੀ ਬੱਸ ਦੀ ਲਪੇਟ ਵਿਚ ਆ ਗਈ। ਪੁਲੀਸ ਵੱਲੋੱ ਮਿਲੀ ਸੂਚਨਾ ਅਨੁਸਾਰ ਉਨ੍ਹਾਂ ਵੱਲੋਂ ਐਂਬੂਲੈਂਸ ਵਿਚ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਗੁਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਅਨੁਰਾਧਾ ਰਸਤੇ ਵਿੱਚ ਹੀ ਦਮ ਤੋੜ ਗਏ। ਉਨ੍ਹਾਂ ਦੀ ਧੀ ਲਵਪ੍ਰੀਤ ਕੁੱਝ ਸਮਾਂ ਹਸਪਤਾਲ ਵਿੱਚ ਦਾਖ਼ਲ ਰਹਿਣ ਉਪਰੰਤ ਜ਼ਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ। ਬੱਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਵਾਲਦਾਰ ਮੁਨਸ਼ੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਫ਼ਰਾਰ ਬੱਸ ਚਾਲਕ ਦੀ ਤਲਾਸ਼ ਕਰ ਰਹੀ ਹੈ। ਪੁਲੀਸ ਨੇ ਮੁਕੱਦਮਾ ਦਰਜ ਕਰਕੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…