ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖ਼ਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਜਸਵੰਤ ਸਿੰਘ ਬੈਂਸ ਦੇ ਢਾਡੀ ਜਥੇ ਨੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰਕੇ ਕਸ਼ਮੀਰ ਤੋਂ ਲੈ ਕੇ ਅਫ਼ਗਾਨਿਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਝੰਡਾ ਲਹਿਰਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬ੍ਰਿਤਾਂਤ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਸੇਵਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਜਦੋਂ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ ’ਤੇ ਕਾਇਮ ਰਿਹਾ ਉਦੋਂ ਤੱਕ ਅੰਗਰੇਜ਼ਾਂ ਨੇ ਪੰਜਾਬ ਵੱਲ ਮੂੰਹ ਨਹੀਂ ਕੀਤਾ। ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਬੀਬੀ ਹਰਜਿੰਦਰ ਕੌਰ, ਭਾਈ ਮਨਦੀਪ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…