ਸਫ਼ਾਈ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾਣ ਦਾ ਐਲਾਨ

ਪੰਜਾਬ ਸਰਕਾਰ ਤੇ ਨਗਰ ਨਿਗਮ ਨੂੰ 24 ਘੰਟੇ ਦਾ ਦਿੱਤਾ ਅਲਟੀਮੇਟਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਐਤਵਾਰ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਵਿਖੇ ਹੋਈ। ਜਿਸ ਵਿੱਚ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਰੀਆਂ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਸੁਬਰਾਮਨੀਅਮ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ-ਚਰਚਾ ਕਰਦਿਆਂ ਸੱਤ ਦਸੰਬਰ ਨੂੰ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ।
ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ ਅਤੇ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਇਸ ਸਾਲ ਮੁਹਾਲੀ ਨਗਰ ਨਿਗਮ ਵੱਲੋਂ 733 ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਰਤੀ ਕੀਤੀ ਗਈ ਸੀ। ਜਿਨ੍ਹਾਂ ’ਚ ਜ਼ਿਆਦਾਤਰ ਮੁਹਾਲੀ ਤੋਂ ਬਾਹਰਲੇ ਵਿਅਕਤੀ ਸ਼ਾਮਲ ਸਨ, ਜਿਨ੍ਹਾਂ ’ਚੋਂ ਕਿਸੇ ਨਾ ਕਿਸੇ ਕਾਰਨ ਕਰੀਬ 141 ਸਫ਼ਾਈ ਸੇਵਕ ਨੌਕਰੀ ਛੱਡ ਗਏ ਹਨ। ਜਿਸ ਕਾਰਨ 141 ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਸ਼ਹਿਰ ਦੀ ਸਫ਼ਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਭਰਤੀ ਕੀਤੇ ਕਰਮਚਾਰੀਆਂ ਨੂੰ ਈਐਸਆਈ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ ਹੈ।

ਸਰਕਾਰ ਵੱਲੋਂ ਜਾਰੀ 500 ਰੁਪਏ ਸਪੈਸ਼ਲ ਤੇਲ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸ਼ਾਮਲ ਹਨ ਜੋ ਪੈਂਡਿੰਗ ਪਈਆਂ ਹਨ। ਜਿਸ ਕਾਰਨ ਸਫ਼ਾਈ ਕਾਮਿਆਂ ਵਿੱਚ ਰੋਸ ਹੈ। ਆਗੂਆਂ ਨੇ ਦੱਸਿਆ ਕਿ ਲੰਮੀ ਵਿਚਾਰ-ਚਰਚਾ ਤੋਂ ਬਾਅਦ ਪੰਜਾਬ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਦੌਰਾਨ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 7 ਦਸੰਬਰ ਤੋਂ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪਹਿਲਾਂ ਹੀ ਮੇਅਰ ਅਤੇ ਕਮਿਸ਼ਨਰ ਨੂੰ ਨੋਟਿਸ ਦਿੱਤਾ ਜਾ ਚੁੱਕਾ ਹੈ। ਹੜਤਾਲ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਨਗਰ ਨਿਗਮ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…