nabaz-e-punjab.com

ਮੁਹਾਲੀ ਨਿਗਮ ਅਧੀਨ ਆਉਂਦੇ 5 ਪਿੰਡਾਂ ਦੇ ਵਸਨੀਕ ਅਤੇ ਪਸ਼ੂ ਪਾਲਕਾਂ ਵੱਲੋਂ 24 ਜੁਲਾਈ ਨੂੰ ਧਰਨਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਮੁਹਾਲੀ ਨਗਰ ਨਿਗਮ ਅਧੀਨ ਆਉੱਦੇ ਪਿੰਡਾਂ ਦੇ ਵਸਨੀਕਾਂ ਦੀ ਇੱਥੇ ਹੋਈ ਇੱਕ ਮੀਟਿੰਗ ਵਿੱਚ ਪਿੰਡਾਂ ਦੇ ਵਸਨੀਕਾਂ ਵੱਲੋਂ 24 ਜੁਲਾਈ ਨੂੰ ਨਗਰ ਨਿਗਮ ਮੁਹਾਲੀ ਦੇ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਕਦੇ ਪ੍ਰਾਪਰਟੀ ਟੈਕਸ ਦੇ ਨਾਮ ਉਪਰ ਤੰਗ ਕੀਤਾ ਜਾਂਦਾ ਹੈ, ਕਦੇ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂ ਪਿੰਡਾਂ ਤੋਂ ਬਾਹਰ ਕੱਢਣ ਲਈ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਹੈ। ਜਿਸ ਨੂੰ ਹਲ ਕਰਨ ਲਈ ਪ੍ਰਸ਼ਾਸਨ ਵੱਲੋਂ ਕੁਝ ਵੀ ਨਹੀਂ ਕੀਤਾ ਜਾਂਦਾ। ਇਨ੍ਹਾਂ ਪਿੰਡਾਂ ਵਿੱਚ ਬਿਜਲੀ ਦੀ ਵੋਲਟੇਜ ਘੱਟ ਆਉਂਦੀ ਹੈ ਅਤੇ ਬਿਜਲੀ ਦੀਆਂ ਤਾਰਾਂ ਪੁਰਾਣੀਆਂ ਅਤੇ ਢਿੱਲੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਪਹਿਲ ਦੇ ਆਧਾਰ ਉਪਰ ਹੱਲ ਕੀਤੀਆਂ ਜਾਣ।
ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਦੇ ਚੇਅਰਮੈਨ ਬੂਟਾ ਸਿੰਘ ਸੋਹਾਣਾ, ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਰਣਦੀਪ ਸਿੰਘ ਬੈਦਵਾਨ, ਨਛੱਤਰ ਸਿੰਘ, ਦਾਰਾ ਸਿੰਘ ਪਹਿਲਵਾਨ, ਹਰਮਿੰਦਰ ਸਿੰਘ, ਜਗਦੀਸ਼ ਸਿੰਘ, ਕਾਲਾ ਨੰਬਰਦਾਰ, ਕੇਸਰ ਸਿੰਘ, ਸੁਦਾਗਰ ਖਾਨ, ਦਿਲਬਰ ਖਾਨ, ਨਵੀਨ ਜਿੰਦਲ, ਗੁਰਬਖ਼ਸ਼ ਸਿੰਘ, ਜੰਗ ਬਹਾਦਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਟੈਕਸ ਵਸੂਲੀ ਦੇ ਬਾਵਜੂਦ ਬੁਨਿਆਦੀ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਜਿਊਂ ਦੀ ਤਿਊਂ ਬਰਕਰਾਰ ਹੈ। ਪਿੰਡਾਂ ਵਿੱਚ ਬਿਜਲੀ ਦੀ ਵੋਲਟੇਜ ਵੀ ਘੱਟ ਆਉਂਦੀ ਹੈ ਅਤੇ ਬਿਜਲੀ ਦੀਆਂ ਤਾਰਾਂ ਪੁਰਾਣੀਆਂ ਅਤੇ ਢਿੱਲੀਆਂ ਹੋਣ ਕਾਰਨ ਹਮੇਸ਼ਾ ਸਪਾਰਕਿੰਗ ਹੁੰਦੀ ਰਹਿੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਪਸ਼ੂ ਪਾਲਕਾਂ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਪਸ਼ੂ ਰੱਖਣ ਲਈ ਪਲਾਟ ਮੁਹੱਈਆ ਕਰਵਾਇਆ ਜਾਣ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…