Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਕੰਡਾਲਾ ਵਿੱਚ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ: ਇੱਥੋਂ ਦੇ ਸਰਕਾਰੀ ਹਾਈ ਸਕੂਲ ਪਿੰਡ ਕੰਡਾਲਾ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਸਾਲਾਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ’ਤੇ ਕਰਵਾਇਆ ਗਿਆ ਇਹ ਸਮਾਗਮ ਵਿਦਿਆਰਥੀਆਂ ਦੀਆਂ ਵੱਖ ਵੱਖ ਪੇਸ਼ਕਾਰੀਆਂ ਸਦਕਾ ਯਾਦਗਾਰੀ ਹੋ ਨਿਬੜਿਆ। ਸਮਾਰੋਹ ਵਿੱਚ ਪਿੰਡ ਦੇ ਪਤਵੰਤੇ ਸੱਜਣਾ, ਸਕੂਲ ਦੇ ਸਮੂਹ ਸਟਾਫ਼ ਸਮੇਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਮੰਚ ਸੰਚਾਲਕ ਸ੍ਰੀਮਤੀ ਮਨਪ੍ਰੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਮਾਰੋਹ ਵਿੱਚ ਹਾਜ਼ਰ ਇਲਾਕੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ ਅਤੇ ਸਰੋਤਿਆਂ ਤੋਂ ਢੇਰ ਸਾਰਾ ਪਿਆਰ ਲਿਆ। ਇਸ ਮੌਕੇ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਮੱਲਾ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੀ ਵੰਡੀਆਂ ਗਈਆਂ। ਅਧਿਆਪਕਾ ਸ੍ਰੀਮਤੀ ਮਨਿੰਦਰ ਕੌਰ ਵੱਲੋਂ ਲੀਗਲ ਲਿਟਰੇਸੀ ਕਲੱਬ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਹੋਰ ਆਏ ਹੋਏ ਮਹਿਮਾਨਾਂ ਲਈ ਖਾਣੇ ਦੇ ਪ੍ਰਬੰਧ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ