ਸਰਕਾਰੀ ਮਿਡਲ ਸਕੂਲ ਭਰਤਪੁਰ ਦੇ ਸਾਲਾਨਾ ਸਮਾਗਮ ਨੇ ਅਮਿਟ ਛਾਪ ਛੱਡੀ

ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ ਸਕੂਲ ਦਾ ਸਾਲਾਨਾ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਸਰਕਾਰੀ ਮਿਡਲ ਸਕੂਲ ਭਰਤਪੁਰ (ਮੁਹਾਲੀ) ਵਿੱਚ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਰਕਾਰੀ ਹਾਈ ਸਕੂਲ ਲਾਂਡਰਾਂ ਦੀ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਨੇ ਕੀਤੀ ਅਤੇ ਪਿੰਡ ਦੀ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕੀਤੀ। ਜਦੋਂਕਿ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਕੂਲ ਦੀ ਮੁੱਖ ਅਧਿਆਪਕਾ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਬੱਚਿਆਂ ਵੱਲੋਂ ਵਿਅਕਤੀਗਤ ਤੇ ਸਮੂਹ ਰੂਪ ਵਿੱਚ ਗੀਤ, ਭੰਗੜਾ, ਗਿੱਧਾ ਅਤੇ ਬੱਚਿਆਂ ਵੱਲੋਂ ਸਮਾਜ ਵਿੱਚ ਫੈਲੀਆਂ ਭਰੂਣ ਹੱਤਿਆ ਅਤੇ ਨਸ਼ਿਆਂ ਵਰਗੀ ਕੁਰੀਤੀਆਂ ਪ੍ਰਤੀ ਜਾਗਰੂਕ ਕਰਨ ਲਈ ਸਕਿੱਟ ਅਤੇ ਕਵਿਤਾਵਾਂ ਪੇਸ਼ ਕੀਤੀਆਂ।
ਸਮਾਗਮ ਵਿੱਚ ਬਰਿੰਦਰ ਸਿੰਘ ਚੇਅਰਮੈਨ ਐਸਐਮਸੀ ਅਤੇ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਗੀਤਕਾਰ ਲੱਕੀ ਘੂੰਮਣ ਨੇ ਵੀ ਸਿਰਕਤ ਕੀਤੀ ਅਤੇ ਆਪਣਾ ਸਿੱਖਿਆ ਗੀਤ ਪੇਸ਼ ਕੀਤਾ। ਮਨਪ੍ਰੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਜਿੱਥੇ ਇਸ ਪ੍ਰੋਗਰਾਮ ਦੀ ਭਰਭੂਰ ਸ਼ਲਾਘਾ ਕੀਤੀ ਅਤੇ ਇਸ ਪ੍ਰੋਗਰਾਮ ਨੂੰ ਉੱਚ ਪਾਏ ਦੇ ਮਾਡਲ ਸਕੂਲਾਂ ਦੇ ਪ੍ਰੋਗਰਾਮ ਤੋਂ ਵੀ ਵਧੀਆ ਦੱਸਿਆ ਉੱਥੇ ਉਨ੍ਹਾਂ ਨੇ ਨਗਰ ਨਿਵਾਸੀਆਂ ਨੂੰ ਸਕੂਲ ਦੇ ਵਿਕਾਸ ਲਈ ਪ੍ਰੇਰਨਾ ਦਿੱਤੀ। ਸਟੇਜ ਦੀ ਜ਼ਿੰਮੇਵਾਰੀ ਡਾ. ਹਰਪ੍ਰੀਤ ਕੌਰ ਨੇ ਨਿਭਾਈ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਕਾਫੀ ਮਿਹਨਤ ਕੀਤੀ। ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਇਸ ਪ੍ਰੋਗਰਾਮ ਦੀ ਕਾਫ਼ੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਵਿਕਾਸ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…