Share on Facebook Share on Twitter Share on Google+ Share on Pinterest Share on Linkedin ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ: ਪੰਜਾਬ ਸਰਕਾਰ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ’ਚ ਨਾਕਾਮ: ਚੰਦੂਮਾਜਰਾ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਵਿੱਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਨੇ ਲੋਕਤੰਤਰ ਦਾ ਘਾਣ ਕੀਤਾ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਸਾਰ ਲੈਣ ਦੀ ਲਗਾਈ ਗੁਹਾਰ ਨਬਜ਼-ਏ-ਪੰਜਾਬ, ਮੁਹਾਲੀ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਝੋਨੇ ਦੀ ਖ਼ਰੀਦ ਪ੍ਰਬੰਧਾਂ ਲਈ ਸਰਕਾਰ ਅਵੇਸਲੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਦੇ ਰੱਖ-ਰਖਾਓ ਲਈ ਵੱਡੀ ਸਮੱਸਿਆ ਸਾਹਮਣੇ ਖੜ੍ਹੀ ਹੈ ਕਿਉਂ ਕਿ ਪਿਛਲੇ ਸਾਲ ਦਾ ਕਰੀਬ ਪੰਜ ਲੱਖ ਮੀਟਰਿਕ ਟਨ ਚਾਵਲ ਹਾਲੇ ਤੱਕ ਚੁੱਕੇ ਜਾਣ ਕਾਰਨ ਸ਼ੈਲਰ ਮਾਲਕਾਂ ਵਿੱਚ ਬੇਚੈਨੀ ਹੈ। ਅੱਜ ਇੱਥੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਲਈ ਮੁੱਖ ਮੰਤਰੀ ਅਤੇ ਨਾ ਹੀ ਕਿਸੇ ਵਜ਼ੀਰ ਨੇ ਦਿੱਲੀ ਜਾ ਕੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਸਰਕਾਰ ਸ਼ੈਲਰ ਮਾਲਕਾਂ ਦੀ ਮੁਸ਼ਕਲ ਨੂੰ ਹੱਲ ਕਰਵਾਉਣ ਵਿੱਚ ਫੇਲ ਰਹੀ ਹੈ। ਪੰਜਾਬ ਸਰਕਾਰ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਵਿੱਚ ਧੜੇਬਾਜ਼ੀ ਬਣਾ ਕੇ ਕਿਸਾਨਾਂ ਨਾਲ ਲੜਾ ਰਹੀ ਹੈ। ਜਿਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦੇ ਆਪਸੀ ਰਿਸ਼ਤੇ ਵੀ ਖੇਰੂ-ਖੇਰੂ ਹੋ ਰਹੇ ਹਨ। ਇਸ ਸਬੰਧੀ ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਸਾਰ ਲਈ ਅਰਜੋਈ ਕੀਤੀ ਹੈ। ਨਾਲ ਰਾਜਪਾਲ ਨੂੰ ਵੀ ਪੱਤਰ ਲਿਖ ਕੇ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੇ ਮਸਲੇ ਦਾ ਛੇਤੀ ਨਿਪਟਾਰਾ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਸ੍ਰੀ ਚੰਦੂਮਾਜਰਾ ਨੇ ‘ਆਪ’ ਸਰਕਾਰ ਨੇ ਤਿਉਹਾਰਾਂ ਅਤੇ ਝੋਨੇ ਦੇ ਸੀਜ਼ਨ ਸਮੇਂ ਪੰਚਾਇਤ ਚੋਣਾਂ ਕਰਵਾਉਣ ਨੂੰ ਸਾਜ਼ਿਸ਼ ਦਾ ਇੱਕ ਵੱਡਾ ਹਿੱਸਾ ਦੱਸਿਆ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਕੀਤੀਆਂ ਜਾ ਰਹੀਆਂ ਧਾਂਦਲੀਆਂ ਵੱਲ ਲੋਕਾਂ ਦਾ ਧਿਆਨ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਪੰਚਾਇਤੀ ਚੋਣਾਂ ਵਿੱਚ ਵੱਡੀ ਪੱਧਰ ’ਤੇ ਕਾਗਜ ਰੱਦ ਕਰਵਾ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਜਿਸ ਕਾਰਨ ਹਾਈਕੋਰਟ ਵਿੱਚ ਪਟੀਸ਼ਨਾਂ ਦੇ ਅੰਬਰ ਲੱਗ ਚੁੱਕੇ ਹਨ। ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਲੋਕਾਂ ਵਿੱਚ ਆਪਣਾ ਵਿਸ਼ਵਾਸ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਧਾਂਦਲੀਆਂ ਕਰਕੇ ਸਰਕਾਰ ਆਪਸੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਅਜਿਹੀਆਂ ਪਿਰਤਾਂ ਪਾ ਕੇ ਸੂਬੇ ਦੀ ਭਾਈਚਾਰਕ ਸਾਂਝ ਨੂੰ ਤੋੜਨ ਤੋਂ ਬਾਜ ਆਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ