ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਸ਼ੇਰੇ-ਪੰਜਾਬ ਕਵੀਸ਼ਰੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜੀਵਨ ਬ੍ਰਿਤਾਂਤ ਸੰਗਤ ਨੂੰ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ।
ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਬਾਬਾ ਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ, ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਸੇਵਕ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕਾਂ ਨੇ ਦੱਸਿਆ ਕਿ 12 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…