Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਚੱਲਿਆ। ਜਿਸ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ਼੍ਰੋਮਣੀ ਭਗਤ ਕਬੀਰ ਦੇ ਜੀਵਨ ਬ੍ਰਿਤਾਂਤ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਗੁਰਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਧਰਮ ਸਿੰਘ ਪਟਿਆਲਾ, ਭਾਈ ਹਰਭਜਨ ਸਿੰਘ, ਮਾਤਾ ਸੁੰਦਰ ਕੌਰ ਸਬਰ ਸੇਵਾ ਸੁਸਾਇਟੀ, ਅਕਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬੀਬੀ ਉੱਤਮ ਜੀਤ ਕੌਰ, ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ