nabaz-e-punjab.com

ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸਬੰਧੀ ਨਵਾਂ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੁੱਝ ਦਿਨ ਪਹਿਲਾਂ ਮੁਲਤਵੀ ਕੀਤੀਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਰੀਅਪੀਅਰ/ਕੰਪਾਰਟਮੈਂਟ ਪ੍ਰੀਖਿਆਵਾਂ ਪ੍ਰੀਖਿਆਵਾਂ ਸਬੰਧੀ ਨਵਾਂ ਸ਼ਡਿਊਲ ਜਾਰੀ ਕੀਤਾ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਦੇ ਮੱਦੇਨਜ਼ਰ ਦੁਬਾਰਾ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਸਨ। ਜਿਸ ਕਾਰਨ ਸਿੱਖਿਆ ਬੋਰਡ ਨੇ ਐਨ ਮੌਕੇ ਬੀਤੀ 24 ਅਗਸਤ ਅਤੇ 25 ਅਗਸਤ ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਨਵੀਂ ਜਾਰੀ ਡੇਟਸ਼ੀਟ ਅਨੁਸਾਰ ਦਸਵੀਂ ਸ਼ੇ੍ਰਣੀ ਦੀ 24 ਅਗਸਤ ਨੂੰ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 5 ਸਤੰਬਰ ਨੂੰ ਅਤੇ 25 ਅਗਸਤ ਨੂੰ ਹੋਣ ਵਾਲੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 6 ਸਤੰਬਰ ਨੂੰ ਪਹਿਲਾਂ ਤੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਹੀ ਹੋਵੇਗੀ। ਇੰਜ ਹੀ ਬਾਰ੍ਹਵੀਂ ਸ਼ੇ੍ਰਣੀ ਦੀ 24 ਅਗਸਤ ਨੂੰ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 8 ਸਤੰਬਰ ਅਤੇ 25 ਅਗਸਤ ਨੂੰ ਹੋਣ ਵਾਲੀ ਮੁਲਤਵੀ ਕੀਤੀ ਗਈ ਪ੍ਰੀਖਿਆ ਹੁਣ 11 ਸਤੰਬਰ ਨੂੰ ਹੋਵੇਗੀ। ਇਹ ਦੋਵੇਂ ਸ਼੍ਰੇਣੀ ਦੀ ਪ੍ਰੀਖਿਆਵਾਂ ਜਾਰੀ ਡੇਟਸ਼ੀਟ ਅਨੁਸਾਰ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 10 ਵਜੇ ਹੋਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ ਲਾਗਇੰਨ ’ਤੇ ਵੀ ਉਪਲਬਧ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …