Nabaz-e-punjab.com

ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵੱਲੋਂ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2024-25 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ 28 ਤੇ 29 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ www.pseb.ac.in ’ਤੇ ਭਲਕੇ 1 ਅਕਤੂਬਰ ਤੋਂ ਉਪਲਬਧ ਹੋਣਗੇ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਆਨਲਾਈਨ ਭਰਨ ਉਪਰੰਤ ਉਸ ਦੇ ਪ੍ਰਿੰਟ ਦੀ ਹਾਰਡ ਕਾਪੀ 18 ਅਕਤੂਬਰ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ (ਪ੍ਰੀਖਿਆ ਸ਼ਾਖਾ ਦਸਵੀਂ) ਵਿਖੇ ਜਮ੍ਹਾ ਕੀਤੇ ਜਾਣਗੇ। ਰੋਲ ਨੰਬਰ ਸਕੂਲ ਬੋਰਡ ਦੀ ਵੈਬਸਾਈਟ ’ਤੇ 23 ਅਕਤੂਬਰ ਤੋਂ ਉਪਲਬਧ ਹੋਣਗੇ।
ਪ੍ਰੀਖਿਆ ਫਾਰਮ ਜਮ੍ਹਾ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ,ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾ ਕਰਵਾਉਣਾ ਲਾਜ਼ਮੀ ਹੈ। ਅਜਿਹਾ ਨਾ ਕਰਨ ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ ਦੇਖੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …