nabaz-e-punjab.com

ਪੰਜਾਬ ਦੇ ਬਹਾਦਰ ਲੋਕਾਂ ਨੇ ਦੇਸ਼ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ: ਸਪਰਾ

ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਕਾਲਜ ਫੇਜ਼-6 ਵਿੱਚ ਮਨਾਇਆ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ, ਆਜ਼ਾਦੀ ਘੁਟਾਲੀਆਂ ਤੇ ਹੋਰਨਾਂ ਦਾ ਸਨਮਾਨ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਪੰਜਾਬ ਦੇ ਬਹਾਦਰ ਤੇ ਉੱਦਮੀ ਲੋਕਾਂ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਮਗਰੋਂ ਦੇਸ਼ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਨੂੰ ਹੁਣ ਵੀ ਹਰ ਕੁਰਬਾਨੀ ਦੇਣ ਲਈ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸਰਕਾਰੀ ਕਾਲਜ ਫੇਜ਼-6 ਦੇ ਖੇਡ ਸਟੇਡੀਅਮ ਵਿਖੇ 71ਵੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿਚ ਕੀਤਾ। ਉਨ੍ਹਾਂ ਇਸ ਮੌਕੇ ਪਰੇਡ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨਾਲ ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਵੀ ਨਾਲ ਸਨ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਸਮਾਗਮ ਵਿੱਚ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੀ ਵਿਸੇਸ਼ ਤੌਰ ’ਤੇ ਸਮੂਲੀਅਤ ਕੀਤੀ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਐਸ.ਏ.ਐਸ. ਨਗਰ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨ ਲਈ ਵਿਸੇਸ਼ ਯੋਜਨਾ ਉਲੀਕੀ ਜਾਵੇਗੀ। ਜਿਸ ਵਿਚ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਹੋਰਨਾਂ ਵੱਖ ਵੱਖ ਧਿਰਾਂ ਦੀ ਭਾਗੀਦਾਰੀ ਨੂੰ ਯਕੀਨੀ ਕਰਕੇ ਯੋਜਨਾਬੱਧ ਤਰੀਕੇ ਨਾਲ ਜ਼ਿਲ੍ਹੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ 348 ਪਿੰਡਾਂ ਨੂੰ ਖੁੱਲੇ ਵਿਚ ਸੌਚ ਜਾਣ ਤੋਂ ਮੁਕਤ ਕੀਤਾ ਜਾ ਚੁੱਕਾ ਹੈ ਅਤੇ 02 ਅਕਤੁਬੂਰ 2017 ਤੱਕ ਅਰਧ ਸ਼ਹਿਰੀ ਖੇਤਰ ਅਤੇ ਸ਼ਹਿਰਾਂ ਦੀ ਹੱਦ ਤੇ ਪੈਂਦੇ ਪਿੰਡਾਂ ਨੂੰ ਵੀ ਖੁੱਲੇ ਵਿਚ ਸੌਚ ਜਾਣ ਤੋੱ ਮੁਕਤ ਕਰ ਦਿੱਤਾ ਜਾਵੇਗਾ। ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਆਜ਼ਾਦੀ ਦਿਵਸ ਮੌਕੇ ਹੋਏ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਮਹਿਲਾ ਪੰਜਾਬ ਪੁਲੀਸ, ਐਨ.ਸੀ.ਸੀ. ਦੇ ਲੜਕੇ ਅਤੇ ਲੜਕੀਆਂ, ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਜਵਾਹਰ ਨਵੋਦਿਆ ਵਿਦਿਆਲਾ ਰਕੌਲੀ, ਐਕਸ ਸਰਵਿਸ ਮੈਨ, ਸਕਾਉਟ ਐੱਡ ਗਾਇਡਜ਼ ਅਤੇ ਸਕਿਊਰਟੀ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਖਰੜ ਦੀਪ ਕਮਲ ਨੇ ਕੀਤੀ ਜਦੋਂ ਕਿ ਮਹਿਲਾ ਪੰਜਾਬ ਪੁਲੀਸ ਦੀ ਸਬ ਇੰਸਪੈਕਟਰ ਕੁਮਾਰੀ ਨੀਸਾ ਸੈਕਿੰਡ-ਇੰਨ ਕਮਾਂਡ ਸਨ। ਪਰੇਡ ਦੌਰਾਨ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਬੈਂਡ ਦੀ ਟੁਕੜੀ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਸੇਂਟ ਪੋਲ ਇੰਟਰ ਨੈਸ਼ਨਲ ਪਬਲਿਕ ਸਕੂਲ ਫੇਜ਼-6, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਏ.ਪੀ.ਜੇ ਸਮਾਰਟ ਪਬਲਿਕ ਸਕੂਲ ਮੁੰਡੀ ਖਰੜ, ਅਤੇ ਰਿਆਤ ਐਂਡ ਬਹਾਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ ਵੱਖ ਆਇਟਮਾਂ ਪੇਸ਼ ਕੀਤੀਆਂ ਜਦਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਨੇ ਭੰਗੜਾ ਅਤੇ ਸਚਦੇਵਾ ਗਰਲਜ਼ ਕਾਲਜ ਘੜੂੰਆਂ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ। ਜ਼ਿਲ੍ਹੇ ਵਿੱਚ ਭਲਕੇ 16 ਅਗਸਤ ਨੂੰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਉਨ੍ਹਾਂ ਇਸ ਮੌਕੇ ਕਣਕ ਅਤੇ ਝੋਨੇ ਦੀ ਨਾੜ ਨਾ ਸਾੜਦੇ ਹੋਏ ਵਾਤਾਵਰਣ ਦੀ ਸਵੱਛਤਾ ਲਈ ਪਾਏ ਯੋਗਦਾਨ ਬਦਲੇ ਪਿੰਡ ਸਿਊਂਕ, ਪੜਛ, ਮਿਲਖ, ਸੰਗਲਾ, ਜੈਅੰਤੀਮਾਜਰਾ, ਸੈਣੀ ਮਾਜਰਾ ਅਤੇ ਪਿੰਡ ਰਤਵਾੜਾ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਉਨ੍ਹਾਂ ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲਿਆਂ ਸਖਸੀਅਤਾਂ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜ਼ਿਨ੍ਹਾਂ ਵਿਚ ਸ੍ਰੀ ਦਲਜੀਤ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ੍ਰੀ ਸੁਖਵੀਰ ਸਿੰਘ, ਮੋਟੀਵੇਟਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਰਿੰਪੀ ਰਾਜਨ, ਸੀ.ਡੀ.ਐਸ (ਕਮਨਿਊਟੀ ਡਿਵਲਪਮੈਂਟ ਸਪੈਸਲਿਸਟ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਗੁਲਜਾਰ ਸਿੰਘ ਆਈ.ਈ.ਸੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮਿਸ ਸੰਦੀਪ ਕੌਰ ਬੀ.ਆਰ.ਸੀ (ਬਲਾਕ ਕੋਆਰਡੀਨੇਟਰ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਹਰਪ੍ਰੀਤ ਕੌਰ ਏ.ਐਨ.ਐਮ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ, ਮਨਜੀਤ ਕੌਰ ਏ.ਐਨ.ਐਮ ਪੀ.ਐਚ.ਸੀ, ਘੜੂੰਆਂ, ਸਤਵਿੰਦਰ ਸਿੰਘ ਕਲੀਨਰ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਜਗਨੰਦਨ ਸਿੰਘ ਕਲਰਕ ਦਫਤਰ ਡਿਪਟੀ ਕਮਿਸ਼ਨਰ, ਸੁਖਚੈਨ ਸਿੰਘ ਪੁੱਤਰ ਗੁਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੂਟਾ ਸਿੰਘ ਵਾਲਾ, ਹਰਮਨਜੋਤ ਕੌੌਰ ਪੁੱਤਰੀ ਸੁਖਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੂਟਾ ਸਿੰਘ ਵਾਲਾ, ਸ੍ਰੀ ਸਲਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰਾਣੀ ਮਾਜਰਾ, ਸ੍ਰੀ ਮੱਖਣ ਸਿੰਘ ਹੈਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਰਾਣੀ ਮਾਜਰਾ ਗੂੜ੍ਹਾ, ਆਕ੍ਰਿਤੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ, ਸਿਪਾਹੀ ਗੁਰਸੇਵਕ ਸਿੰਘ ਬਾਲ ਕਿਸ਼ਨ ਅਤੇ ਸੁਰਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਇਸ ਮੌਕੇ ਮਾਰਚ ਪਾਸਟ ਵਿਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਪਰੇਡ ਕਮਾਂਡਰਾਂ ਅਤੇ ਸੱਭਿਆਚਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਇਸ ਮੌਕੇ 15 ਲੋੜਬੰਦਾਂ ਨੂੰ ਮੁਫਤ ਸਿਲਾਈ ਮਸ਼ੀਨਾਂ ਵੀ ਵੰਡੀਆਂ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸਰਮਾਂ ਮੱਛਲੀਕਲਾਂ, ਕੌਂਸਲਰ ਰਜਿੰਦਰ ਸਿੰਘ ਰਾਣਾ, ਨਛੱਤਰ ਸਿੰਘ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਜਸਵੀਰ ਸਿੰਘ ਮਣਕੂ, ਅਮਰੀਕ ਸਿੰਘ ਸੋਮਲ, ਪਰਮਜੀਤ ਸਿੰਘ ਕਾਹਲੋਂ, ਅਮਰੀਕ ਸਿੰਘ ਤਹਿਸੀਲਦਾਰ, ਆਰ ਪੀ ਸ਼ਰਮਾਂ, ਬੌਬੀ ਕੰਬੋਜ਼, ਅਰੁਣ ਸ਼ਰਮਾਂ, ਅਸ਼ੋਕ ਝਾਅ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ, ਨਗਰ ਨਿਗਮ ਦੇ ਕਮਿਸ਼ਨਰ ਰਾਜੇਸ਼ ਧੀਮਾਨ, ਸੰਯੁਕਤ ਕਮਿਸ਼ਨਰ ਅਵਨੀਤ ਕੌਰ, ਐਕਸੀਅਨ ਨਰਿੰਦਰ ਸਿੰਘ ਦਾਲਮ, ਐਸਡੀਐਮ ਡਾ. ਆਰ.ਪੀ.ਸਿੰਘ, ਸਹਾਇਕ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਆਰੋੜਾ, ਕਾਰਜਕਾਰੀ ਮੈਜਿਸਟਰੇਟ ਸ. ਰੂਪ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਡੀ.ਈ.ਓ (ਸ) ਨਿਰਮਲ ਸਿੰਘ ਸਮੇਤ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸੇ ਦੌਰਾਨ ਘੱਨਈਆ ਜੀ ਕੇਅਰ, ਸਰਵਿਸ ਤੇ ਵੈਲਫੇਅਰ ਸੁਸਾਇਟੀ ਵੱਲੋੱ ਸ੍ਰੀ ਹਰੀ ਮੰਦਰ ਸੰਕੀਰਤਨ ਸਭਾ, ਫੇਜ਼-5 ਮੁਹਾਲੀ ਸਾਹਮਣੇ ਵਾਲੇ ਪਾਰਕ ਵਿਖੇ ਆਜ਼ਾਦੀ ਦਿਵਸ ਦੇ ਮੌਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ੍ਰੀ ਗੁਰਬਖਸ਼ ਸਿੰਘ ਸੈਣੀ ਵੱਲੋਂ ਕੀਤੀ ਗਈ। ਇਸ ਮੌਕੇ ਤੇ ਬੱਚਿਆਂ ਵੱਲੋੱ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾ ਆਦਿ ਪੇਸ਼ ਕੀਤੇ ਗਏ। ਜਿਸ ਵਿੱਚ ਤੋਨਿਸ ਕੋਹਲੀ, ਕਿਰਤੀ, ਜਸਕਰਨ, ਮਨਪ੍ਰੀਤ, ਯਾਜਨਾ, ਕਨਿਸਕਾ, ਭਵਿਸ਼ਿਆ, ਦੀਪਕ ਵੱਲੋਂ ਦੇਸ਼ ਭਗਤੀ ਤੇ ਕਵਿਤਾਵਾਂ ਸੁਣਾ ਕੇ ਸਾਰਿਆਂ ਦਾ ਮਨੋਰੰਜਨ ਕੀਤਾ। ਇਸੇ ਤਰ੍ਹਾਂ ਹੀ ਗੋਰਾਸ਼, ਪਰੀ, ਗਾਵਿਸ਼, ਭੱਵਿਆ, ਅਰਚਿਤ ਵੱਲੋਂ ਵੀ ਦੇਸ਼ ਭਗਤੀ ਸਬੰਧੀ ਨਾਟਕ ਅਤੇ ਗੀਤ ਸੁਣਾ ਕੇ ਦੇਸ਼ ਭਗਤਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਗੁਰਬਖ਼ਸ਼ ਸਿੰਘ ਸੈਣੀ ਵੱਲੋਂ ਸਾਰੇ ਪਤਵੰਤਿਆ ਤੇ ਮੌਜੂਦਾ ਲੋਕਾਂ ਨੂੰ ਦੇਸ਼ ਭਗਤੀ ਲਈ ਪ੍ਰੇਰਿਆ ਅਤੇ ਨਾਲ ਹੀ ਆਜ਼ਾਦੀ ਦਿਵਾਉਣ ਵਾਲੇ ਦੇਸ਼ ਭਗਤਾ ਨੂੰ ਯਾਦ ਕਰਦਿਆਂ ਦਿਲੋੱ ਨਿੱਘੀ ਸ਼ਰਧਾਂਜਲੀ ਦਿਤੀ। ਇਸ ਮੌਕੇ ਡਾ. ਓਮ ਪ੍ਰਕਾਸ਼ ਬੱਬਰ, ਡਾ. ਐਸ ਪੀ ਵਾਤਿਸ਼, ਸਰਵ ਪਰਸਨ ਸਿੰਘ, ਬਲਵੀਰ ਸਿੰਘ, ਮਿਸ ਰਾਜੀਵ, ਪ੍ਰਵੀਨ, ਰਜਨੀ, ਰੇਖਾ, ਪ੍ਰਕਾਸ਼ੋ ਆਦਿ ਵੀ ਸ਼ਾਮਲ ਹੋਏ।
ਇਸੇ ਦੌਰਾਨ ਕੇਂਦਰੀ ਵਿਦਿਆਲਿਆ ਸਕੂਲ ਫੇਜ਼-3ਬੀ1 ਵਿਖੇ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਪ੍ਰਿੰਸੀਪਲ ਏ ਕੇ ਮੋਰੀਆ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਬੱਚਿਆਂ ਨੇ ਕੀਰਤਨ ਅਤੇ ਸਭਿਆਚਾਰਕ ਸਮਾਗਮ ਪੇਸ਼ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ-35 ਚੰਡੀਗੜ੍ਹ ਵਿਖੇ ਆਜਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਭੁਪਿੰਦਰ ਸਿੰਘ ਭਾਟੀਆ ਨੇ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਨਸੀਸੀ ਕੈਡਿਟਾਂ ਨੇ ਲੈਫ਼ ਚਰਨਵੀਰ ਕੌਸ਼ਿਕ ਦੀ ਅਗਵਾਈ ਵਿੱਚ ਮਾਰਚ ਪਾਸਟ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਜੀਤ ਕੌਰ ਨੇ ਸੰਬੋਧਨ ਕਰਦਿਆਂ ਆਜਾਦੀ ਬਾਰੇ ਜਾਣਕਾਰੀ ਦਿਤੀ ਅਤੇ ਆਜਾਦੀ ਦੀ ਮਹੱਤਤਾ ਤੋੱ ਜਾਣੂ ਕਰਵਾਇਆ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਸਕਿਟ ਅਤੇ ਭੰਗੜਾ ਵੀ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਮਜੀਤ ਸਿੰਘ ਸਹਿਗਲ, ਜਨਰਲ ਸਕੱਤਰ ਗੁਰਜੋਤ ਸਿੰਘ, ਮੈਨੇਜਰ ਸੁਰਿੰਦਰ ਸਿੰਘ ਵੀ ਮੌਜੂਦ ਸਨ। ਅੰਤ ਵਿਚ ਸਕੂਲੀ ਬੱਚਿਆਂ ਨੂੰ ਮਿਠਾਈਆਂ ਵੰਡੀਆਂ ਗਈਆਂ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…