Nabaz-e-punjab.com

ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਹਰ ਵਰਗ ਲਈ ਲਾਭ ਦਾਇਕ ਸਾਬਤ ਹੋਵੇਗਾ: ਚੰਦੂਮਾਜਰਾ

ਚੰਦੂਮਾਜਰਾ ਵੱਲੋਂ ਕਿਸਾਨਾਂ ਲਈ ਵਿਆਜ ਰਹਿਤ ਕਰਜ਼ੇ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀ ਭਾਈਵਾਲ ਮੋਦੀ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਆਖਰੀ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਲੋਕ ਪੱਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਦੇਸ਼ ਦੇ ਹਰ ਵਰਗ ਲਈ ਵਰਦਾਨ ਸਾਬਤ ਹੋਵੇਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕੇਂਦਰੀ ਬਜਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ਵਪਾਰੀਆਂ ਜਾਂ ਮੱਧ ਵਰਗ ਵਾਲੇ ਪੰਜ ਲੱਖ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਇਨਕਮ ਟੈਕਸ ਦੇ ਵਾਧੂ ਬੋਝ ਦੀ ਛੋਟ ਦੇਣਾ ਆਮ ਨਾਗਰਿਕਾਂ ਲਈ ਬਹੁਤ ਵੱਡੀ ਰਾਹਤ ਹੈ।
ਸ੍ਰੀ ਚੰਦੂਮਾਜਰਾ ਨੇ ਦੇਸ਼ ਦੇ ਕਿਸਾਨਾਂ ਲਈ ਰੱਖੇ ਬਜਟ ’ਤੇ ਬੋਲਦਿਆਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਦੋ ਏਕੜ ਵਾਲੇ ਦਰਮਿਆਨੇ ਕਿਸਾਨਾਂ ਨੂੰ 6000 ਰੁਪਏ ਤੱਕ ਦੀ ਸਿੱਧੀ ਬੈਂਕ ਖਾਤਿਆਂ ਰਾਹੀਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਕਾਰਗਰ ਸਹਾਈ ਹੋਵੇਗੀ, ਪ੍ਰੰਤੂ ਇਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਆਮਦਨ ਯਕੀਨੀ ਬਣਾਉਣ ਵਿੱਚ ਮੱੁਦਈ ਸਾਬਤ ਨਹੀਂ ਹੋਵੇਗੀ। ਉਨ੍ਹਾਂ ਨੇ ਬਜਟ ਵਿੱਚ ਦੇਸ਼ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਹੋਰ ਸਕੀਮਾਂ ਲਾਗੂ ਕਰਨ ਨੂੰ ਤਰਜੀਹ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੇਸ਼ੱਕ ਮੋਦੀ ਸਰਕਾਰ ਵੱਲੋਂ ਸਮੇਂ ਸਿਰ ਕਰਜ਼ ਵਾਪਸ ਕਰਨ ਵਾਲੇ ਕਿਸਾਨਾਂ ਨੂੰ ਪੰਜ ਪ੍ਰਤੀਸ਼ਤ ਵਿਆਜ ਦਰ ਦੀ ਛੋਟ ਦਿੱਤੀ ਗਈ ਹੈ ਲੇਕਿਨ ਦੇਸ਼ ਦੀ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਕਿਸਾਨਾਂ ਨੂੰ ਵਿਆਜ ਰਹਿਤ ਕਰਜ਼ ਦੇਣ ਦੀ ਬਹੁਤ ਲੋੜ ਹੈ। ਅਕਾਲੀ ਆਗੂ ਨੇ ਦੇਸ਼ ਦੇ ਕਿਸਾਨਾਂ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਮਾਈਕਰੋ ਸਿੰਚਾਈ ਯੋਜਨਾ ਅਤੇ ਕੌਮੀ ਕਮਿਸ਼ਨ ਬਣਾਏ ਜਾਣ ਦੇ ਫੈਸਲੇ ਦੀ ਭਰਵੀਂ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…