nabaz-e-punjab.com

ਕਾਰੋਬਾਰੀਆਂ ਨੇ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ

ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਦੀ ਆਪ ਸਰਕਾਰ ਦੀਆਂ ਸਨਅਤੀ ਨੀਤੀਆਂ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, ਇਸ ਲਈ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜੜ੍ਹਾਂ ਪੰਜਾਬ ਵਿੱਚ ਡੂੰਘੀਆਂ ਹਨ ਅਤੇ ਸਰਕਾਰ ਦੇ ਸਹਿਯੋਗ ਨਾਲ ਉਹ ਸਿਹਤ ਖੇਤਰ ਵਿੱਚ ਨਿਵੇਸ਼ ਕਰਨ ਦੇ ਮੌਕੇ ਤਲਾਸ਼ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਬਹੁਤ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਪ੍ਰਗਤੀਸ਼ੀਲ ਪੰਜਾਬ ਦੀ ਆਸ ਦਾ ਪ੍ਰਤੀਕ ਹਨ।
ਆਈਟੀਸੀ ਗਰੁੱਪ ਦੇ ਚੇਅਰਮੈਨ ਸੰਜੀਵ ਪੁਰੀ ਨੇ ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਸਿਰਜੇ ਉਦਯੋਗਿਕ ਪੱਖੀ ਮਾਹੌਲ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿੱਚ ਸਰਕਾਰ ਅਤੇ ਲੋਕਾਂ ਦਰਮਿਆਨ ਪੈਦਾ ਹੋਏ ਆਪਸੀ ਕੰਮਕਾਜੀ ਮਾਹੌਲ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਅਤੇ ਮੁੱਖ ਮੰਤਰੀ ਦੇ ਸੂਬੇ ਦੀ ਕਾਇਆਕਲਪ ਕਰਨ ਦੇ ਵਿਜ਼ਨ ਸਦਕਾ ਪੰਜਾਬ ਨਿਵੇਸ਼ ਲਈ ਤਰਜੀਹੀ ਸਥਾਨ ਬਣ ਗਿਆ ਹੈ।
ਗੋਦਰੇਜ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਦੀ ਕਾਰਜਕਾਰੀ ਚੇਅਰਪਰਸਨ ਨਿਸਾਬਾ ਗੋਦਰੇਜ ਨੇ ਕਿਹਾ ਕਿ ਉਨ੍ਹਾਂ ਨੂੰ ਨਿਵੇਸ਼ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣ ਕੇ ਬੇਹੱਦ ਖ਼ੁਸ਼ੀ ਹੋਈ। ਉਨ੍ਹਾਂ ਸੂਬੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਦੀ ਪੇਸ਼ੇਵਰ ਅਤੇ ਉਦਯੋਗਿਕ ਪੱਖੀ ਪਹੁੰਚ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕਰਨ ਲਈ ਸਰਕਾਰ ਨੂੰ ਸਲੂਟ ਕੀਤਾ।
ਭਾਰਤੀ ਗਰੁੱਪ ਦੇ ਵਾਈਸ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਮੰਤਰੀ ਅਤੇ ਆਪ ਸਰਕਾਰ ਤੋਂ ਬਹੁਤ ਆਸਾਂ ਹਨ। ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਕੁੱਲ ਘਰੇਲੂ ਉਤਪਾਦ ਵਿੱਚ ਵਾਧਾ ਪੰਜਾਬ ਦੀ ਕਾਇਆ-ਕਲਪ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੱਤੀ।
ਮੁਰੂਗੱਪਾ ਗਰੁੱਪ ਦੇ ਐਮਡੀ ਅਰੁਣ ਮੁਰੂਗੱਪਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਦੇ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ’ਤੇ ਖੜਾ ਹੈ। ਉਨ੍ਹਾਂ ਸਰਕਾਰ ਦੇ ਸਿੰਗਲ ਵਿੰਡੋ ਸਿਸਟਮ ਅਤੇ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਸ਼ੁਰੂਆਤ ਕਰਨ ਲਈ ਸਰਕਾਰ ਦੀ ਸ਼ਲਾਘਾ ਕੀਤੀ। ਕਾਰਗਿਲ ਇੰਡੀਆ ਦੇ ਮੁਖੀ ਸਾਈਮਨ ਜਾਰਜ ਨੇ ਕਿਹਾ ਕਿ ਪੰਜਾਬ ਵਿੱਚ ਕੰਮ ਕਰਨ ਦਾ ਤਜਰਬਾ ਬੇਮਿਸਾਲ ਰਿਹਾ ਹੈ। ਸੂਬੇ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਉਨ੍ਹਾਂ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਆਪਣਾ ਨਿਵੇਸ਼ ਦੁੱਗਣਾ ਕਰ ਦਿੱਤਾ ਜਾਵੇਗਾ।
ਆਰਜੇ ਕਾਰਪੋਰੇਸ਼ਨ ਦੇ ਚੇਅਰਮੈਨ ਰਵੀਕਾਂਤ ਜੈਪੁਰੀਆ ਨੇ ਸਰਕਾਰ ਦਾ ਉਨ੍ਹਾਂ ਦੇ ਪ੍ਰਾਜੈਕਟਾਂ ਲਈ ਭਰਪੂਰ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਹੁਣ ਉਦਯੋਗਿਕ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟਣ ਲਈ ਤਿਆਰ ਹੈ। ਮਹਿੰਦਰਾ ਐਂਡ ਮਹਿੰਦਰਾ ਦੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਜੇਜੂਰੀਕਰ ਨੇ ਕਿਹਾ ਕਿ ਪੰਜਾਬ ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ ਅਤੇ ਇੱਥੇ ਸਨਅਤਕਾਰਾਂ ਦੇ ਵਿਕਾਸ ਲਈ ਉਸਾਰੂ ਮਾਹੌਲ ਵੀ ਮੌਜੂਦ ਹੈ। ਐਚਐਮਈਐਲ ਦੇ ਬੋਰਡ ਆਫ਼ ਡਾਇਰੈਕਟਰ ਪ੍ਰਭ ਦਾਸ ਨੇ ਕਿਹਾ ਕਿ ਇਹ ਪੰਜਾਬ ਦੀ ਖੁਸ਼ਕਿਸਮਤੀ ਹੈ ਕਿ ਮੁੱਖ ਮੰਤਰੀ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹਨ।
ਸੀਆਈਆਈ ਦੇ ਚੇਅਰਮੈਨ ਅੰਸ਼ੂਮਨ ਮੈਗਜ਼ੀਨ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਖੇਤਰ ਲਈ ਵੱਡੀਆਂ ਸੰਭਾਵਨਾਵਾਂ ਮੌਜੂਦ ਹੈ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਗੇ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…