nabaz-e-punjab.com

ਲੜਕੀ ਲਾਪਤਾ ਹੋਣ ਦਾ ਮਾਮਲਾ: ਥਾਣੇ ਦਾ ਘਿਰਾਓ ਕਰਨ ਮਗਰੋਂ ਪੁਲੀਸ ਨੇ ਦੇਰ ਰਾਤ ਦਰਜ ਕੀਤਾ ਕੇਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪਿੰਡ ਕੁੰਭੜਾ ਸਥਿਤ ਆਪਣੇ ਘਰੋਂ ਭੇਦਭਰੀ ਹਾਲਤ ਵਿਚ ਲਾਪਤਾ ਹੋਈ ਲੜਕੀ ਸਬੰਧੀ ਭਾਵੇਂ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਸੀ ਪ੍ਰੰਤੂ ਲੜਕੀ ਦੇ ਮਾਪਿਆਂ ਵੱਲੋਂ ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਥਾਣਾ ਫੇਜ਼-8 ਦੇ ਅੱਗੇ ਧਰਨਾ ਦੇਣ ਉਪਰੰਤ ਪੁਲਿਸ ਨੇ ਪਿੰਡ ਦੇ ਵਸਨੀਕ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿਚ ਧਰਨੇ ’ਤੇ ਬੈਠੇ ਪਿੰਡ ਦੇ ਵਸਨੀਕ ਬੀਬੀ ਬਲਵੀਰ ਕੌਰ ਪਤਨੀ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਕਈ ਦਿਨਾਂ ਤੋਂ ਘਰੋਂ ਲਾਪਤਾ ਹੈ। ਇੰਨੇ ਦਿਨ ਬੀਤਣ ਦੇ ਬਾਵਜੂਦ ਵੀ ਲੜਕੀ ਬਾਰੇ ਕੋਈ ਉੱਘ ਸੁੱਘ ਨਹੀਂ ਮਿਲ ਰਹੀ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਨੀ ਨੂੰ ਪਿੰਡ ਦੇ ਹੀ ਵਸਨੀਕ ਇੱਕ ਨੌਜਵਾਨ ਨੇ ਅਗਵਾ ਕਰ ਲਿਆ ਹੈ। ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਪੁਲਿਸ ਨੇ ਕਈ ਦਿਨਾਂ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਧਰਨੇ ਵਿੱਚ ਫਰੰਟ ਦੇ ਬਾਕੀ ਅਹੁਦੇਦਾਰਾਂ ਵਿਚ ਲਖਵੀਰ ਸਿੰਘ ਬਡਾਲਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਅਵਤਾਰ ਸਿੰਘ ਮੱਕੜਿਆਂ, ਹਰਦੇਵ ਸਿੰਘ ਮੁੰਡੀਖਰੜ, ਬਿੱਟੂ, ਸੋਨੀ ਆਦਿ ਨੇ ਵੀ ਫੇਜ਼-8 ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਨੌਜਵਾਨ ਦੀ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ। ਸ੍ਰੀ ਕੁੰਭੜਾ ਨੇ ਦੱਸਿਆ ਕਿ ਥਾਣੇ ਅੱਗੇ ਧਰਨਾਕਾਰੀਆਂ ਦੀ ਡਿਮਾਂਡ ਸੀ ਕਿ ਪੁਲਿਸ ਲੜਕੀ ਦੇ ਮਾਪਿਆਂ ਵੱਲੋਂ ਜਿਸ ਨੌਜਵਾਨ ਅੰਕਿਤ ਕੁਮਾਰ ਦਾ ਨਾਂ ਲੈ ਰਹੀ ਹੈ, ਉਸ ਖਿਲਾਫ਼ ਕੇਸ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕਰੇ। ਧਰਨੇ ਵਾਲੀ ਥਾਂ ਮੌਕੇ ’ਤੇ ਥਾਣਾ ਫੇਜ਼-8 ਦੇ ਐਸ.ਐਚ.ਓ. ਗੁਰਬੰਤ ਸਿੰਘ ਵੀ ਪਹੁੰਚੇ। ਉਨ੍ਹਾਂ ਨੇ ਫਰੰਟ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨਗੇ। ਉਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।
ਇਸ ਮੌਕੇ ਜਸਵੰਤ ਸਿੰਘ, ਲਾਭ ਸਿੰਘ, ਅਜੈਬ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ, ਸਵਰਨ ਕੌਰ, ਬਲਵੀਰ ਕੌਰ, ਹਰਬੰਸ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਗੁਰਨਾਮ ਸਿੰਘ, ਸੰਤ ਸਿੰਘ, ਦੇਸ ਰਾਜ, ਓਮ ਪ੍ਰਕਾਸ਼, ਮੰਗਾ ਸਿੰਘ ਆਦਿ ਵੀ ਹਾਜ਼ਰ ਸਨ। ਪੁਲਿਸ ਸਟੇਸ਼ਨ ਫੇਜ਼-8 ਤੋਂ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪਿੰਡ ਕੁੰਭੜਾ ਨਿਵਾਸੀ ਅੰਕਿਤ ਕੁਮਾਰ ਦੇ ਨੌਜਵਾਨ ਖਿਲਾਫ਼ ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 365 ਅਧੀਨ ਕੇਸ ਦਰਜ ਕਰ ਲਿਆ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…