ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਸਾਬਕਾ ਮੰਤਰੀ ਧਰਮਸੋਤ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸ਼ੱੁਕਰਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਨਾਭਾ ਦੀ ਸੈਂਟਰਲ ਜੇਲ੍ਹ ਵਿੱਚ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਨੂੰ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ’ਤੇ ਸਨ। ਸਾਬਕਾ ਮੰਤਰੀ ’ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ।
ਵਿਜੀਲੈਂਸ ਅਨੁਸਾਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਵੱਖ-ਵੱਖ ਪਹਿਲੂਆਂ ਪਹਿਲਾਂ ਹੀ ਜਾਂਚ ਚੱਲ ਰਹੀ ਸੀ। ਜਾਂਚ ਏਜੰਸੀ ਨੇ ਮੁੱਢਲੀ ਤਫ਼ਤੀਸ਼ ਤੋਂ ਬਾਅਦ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਨਵਾਂ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ 1 ਮਾਰਚ 2016 ਤੋਂ ਲੈ ਕੇ 31 ਮਾਰਚ 2022 ਤੱਕ ਦੇ ਪੀਰੀਅਡ ਦੀ ਡੂੰਘਾਈ ਨਾਲ ਕੀਤੀ ਗਈ ਪੜਤਾਲ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48 ਰੁਪਏ ਸੀ ਜਦਕਿ ਖਰਚਾ 8,76,30,888.87 ਰੁਪਏ ਸੀ ਜੋ ਕਿ ਕੁੱਲ ਆਮਦਨ ਤੋਂ 6,39,18,292.39 ਰੁਪਏ ਵੱਧ ਸੀ। ਭਾਵ ਧਰਮਸੋਤ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਹੈ। ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਉਸ ਦੀ ਜਾਇਦਾਦਾਂ ਅਤੇ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਜਾਰੀ ਹੈ।
ਉਧਰ, ਮੁਹਾਲੀ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਜਿਵੇਂ ਹੀ ਵਿਜੀਲੈਂਸ ਦੀ ਟੀਮ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਲੈ ਕੇ ਜੁਡੀਸ਼ਲ ਕੰਪਲੈਕਸ ਦੇ ਬਾਹਰ ਪਹੁੰਚੀ ਤਾਂ ਮੀਡੀਆ ਕਰਮੀਆਂ ਨੇ ਧਰਮਸੋਤ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਐਨੀ ਗੱਲ ਕਹਿ ਕੇ ਉਹ ਪੇਸ਼ੀ ਲਈ ਅਦਾਲਤ ਦੇ ਅੰਦਰ ਚਲੇ ਗਏ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…