ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ: ਬਰਸਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ਼ਸੀਆਈ ਨਾਲ ਸਬੰਧਤ ਕਈ ਮਸਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਹੋਰ ਵੀ ਕਈ ਮੁਸ਼ਕਲਾਂ ਬਾਰੇ ਦੱਸਿਆ।
ਸ੍ਰੀ ਬਰਸਟ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਾਰਥਿਕ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਮੰਡੀਆਂ ਦਾ ਸਹੀ ਵਿਕਾਸ ਨਹੀਂ ਹੋ ਸਕਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਦਾਇਤਾਂ ਲੈ ਕੇ ਮੰਡੀਆਂ ਦੇ ਸਹੀ ਵਿਕਾਸ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਕਈ ਲਾਹੇਵੰਦ ਸਕੀਮਾਂ ਲਿਆਂਦੀਆਂ ਜਾਣਗੀਆਂ।
ਬਰਸਟ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਭਵਿੱਖ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਰਾਇ ਲਈ ਜਾਵੇਗੀ ਅਤੇ ਕੋਈ ਵੀ ਫੈਸਲਾ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਪ੍ਰਧਾਨ ਰਵਿੰਦਰ ਸਿੰਘ ਚੀਮਾ, ਵਾਈਸ ਚੇਅਰਮੈਨ ਹਰਜੀਤ ਸਿੰਘ ਬਰੂ, ਰਜਿੰਦਰ ਅਰੋੜਾ ਤੇ ਜਸਵਿੰਦਰ ਰਾਣਾ ਦੋਵੇਂ ਜਨਰਲ ਸਕੱਤਰਾਂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆੜ੍ਹਤੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…