ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਮੁਹਾਲੀ ਦੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ

ਆੜ੍ਹਤੀਆਂ ਨੂੰ ਪੱਕੀਆਂ ਨੂੰ ਦੁਕਾਨਾਂ ਅਲਾਟ ਕਰਨ ਤੇ ਨਗਦ ਲੈਣ ਦੇਣ ਦੀ ਮੁਸ਼ਕਲ ਤੋਂ ਨਿਜਾਤ ਦਿਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਸਬਜ਼ੀ ਆੜ੍ਹਤੀ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਬਜ਼ੀ ਮੰਡੀ ਵਿੱਚ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰੀ ਸ਼ਰਮਾ ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਾਰਕੀਟ ਫੀਸ ਦੀ ਚੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਰਕੀਟ ਫੀਸ ਸਰਕਾਰੀ ਖ਼ਜ਼ਾਨੇ ਵਿੱਚ ਵੱਧ ਤੋਂ ਵੱਧ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਇੱਥੋਂ ਦੇ ਫੇਜ਼-1 ਸਥਿਤ ਪੁਰਾਣਾ ਮੁਹਾਲੀ ਪਿੰਡ ਦੀ ਸਬਜ਼ੀ ਮੰਡੀ ਨੂੰ ਨਵੀਂ ਏਸੀ ਸਬਜ਼ੀ ਮੰਡੀ ਸੈਕਟਰ-65ਏ ਵਿੱਚ ਤਬਦੀਲ ਕੀਤੀ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੀਣ ਵਾਲਾ ਸਾਫ਼ ਪਾਣੀ ਅਤੇ ਸਫ਼ਾਈ ਦੇ ਪ੍ਰਬੰਧਾਂ ਦੀ ਵੱਡੀ ਘਾਟ ਹੈ। ਉਂਜ ਵੀ ਇਹ ਮੰਡੀ ਸ਼ਹਿਰ ਤੋਂ ਬਾਹਰ ਇਕ ਕੋਨੇ ਵਿੱਚ ਹੋਣ ਕਾਰਨ ਲੋਕਾਂ ਦੀ ਆਵਾਜਾਈ ਘੱਟ ਹੇ। ਹਾਲੇ ਤੱਕ ਆੜ੍ਹਤੀਆਂ ਨੂੰ ਪੱਕੀਆਂ ਦੁਕਾਨਾਂ ਵੀ ਅਲਾਟ ਨਹੀਂ ਕੀਤੀਆਂ ਗਈਆਂ ਅਤੇ ਨਗਦ ਲੈਣ-ਦੇਣ ਦੀ ਵੀ ਸਮੱਸਿਆ ਹੈ।
ਇਸ ਮੌਕੇ ਭਾਗ ਸਿੰਘ ਦੇਸੂਮਾਜਰਾ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਉਜਾਗਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸ੍ਰੀਮਤੀ ਅਰਚਨਾ ਬਾਂਸਲ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਕੌਰ, ਲੇਖਾਕਾਰ ਚਰਨਜੀਤ ਸਿੰਘ, ਆਕਸ਼ਨ ਰੀਕਾਰਡਰ ਜਤਿੰਦਰ ਰਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…