nabaz-e-punjab.com

ਮੁੱਖ ਮੰਤਰੀ ਨੇ ਨਸ਼ਿਆਂ ਦੀ ਲਾਹਨਤ ਬਾਰੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਜੂਨ:
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਹਮਲੇ ਲਈ ਆਪਣੀ ਸਰਕਾਰ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਪੜਤਾਲ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਸ਼ਿਆਂ ਦੀ ਲਾਹਨਤ ਦੇ ਟਾਕਰੇ ਲਈ ਹੋਰ ਢੰਗ-ਤਰੀਕੇ ਅਪਨਾਉਣ ਵਾਸਤੇ ਵਿਚਾਰ-ਚਰਚਾ ਕਰਨ ਲਈ ਸੋਮਵਾਰ ਸਵੇਰੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨਸ਼ਿਆਂ ਦੇ ਮਾਮਲੇ ਖਾਸ ਕਰ ਸੂਬੇ ਵਿੱਚ ਹਾਲ ਹੀ ’ਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਸੰਦਰਭ ਵਿੱਚ ਵਿਚਾਰ-ਵਟਾਂਦਰਾ ਕਰਨ ਲਈ ਇਹ ਮੀਟਿੰਗ ਸੱਦੀ ਹੈ। ਬੁਲਾਰੇ ਅਨੁਸਾਰ ਨਸ਼ਿਆਂ ਦੇ ਮਾਮਲਿਆਂ ਅਤੇ ਇਨ੍ਹਾਂ ਨਾਲ ਹੋਈਆਂ ਮੌਤਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਾਜ਼ਰ ਹੋਣ ਲਈ ਆਖਿਆ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ।
ਐਨ.ਡੀ.ਪੀ.ਐਸ. ਐਕਟ ਦੇ ਹੇਠ ਵੱਖ ਵੱਖ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਪੱਧਰ ਬਾਰੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਪੁਲੀਸ ਅਧਿਕਾਰੀਆਂ ਵੱਲੋਂ ਮੰਤਰੀ ਮੰਡਲ ਨੂੰ ਸੂਚਨਾ ਦਿੱਤੇ ਜਾਣ ਦੀ ਆਸ ਹੈ। ਮੀਟਿੰਗ ਦੌਰਾਨ ਨਸ਼ਿਆਂ ਦੀ ਲਾਹਨਤ ਦੇ ਕਾਰਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਜੋ ਕਿ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਦੇ ਬਾਵਜੂਦ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੀਟਿੰਗ ਵਿੱਚ ਇਸ ਸਮੱਸਿਆ ਨਾਲ ਨਿਪਟਣ ਲਈ ਚੁੱਕੇ ਜਾ ਰਹੇ ਕਦਮਾਂ ’ਤੇ ਵੀ ਚਰਚਾ ਹੋਵੇਗੀ।ਬੁਲਾਰੇ ਅਨੁਸਾਰ ਇਸ ਸਮੱਸਿਆ ਨਾਲ ਤਿੱਖੇ ਰੂਪ ਵਿੱਚ ਨਿਪਟੇ ਜਾਣ ਲਈ ਮੰਤਰੀ ਮੰਡਲ ਵੱਲੋਂ ਕਿਸੇ ਵਿਧੀ ਵਿਧਾਨ ਦਾ ਸੁਝਾਅ ਦਿੱਤੇ ਜਾਣ ਦੀ ਆਸ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਪੂਰੀ ਤਰ੍ਹਾਂ ਸਫਾਏ ਲਈ ਸੂਬੇ ਦੇ ਲੋਕਾਂ, ਸਰਕਾਰੀ ਮੁਲਾਜ਼ਮਾਂ ਸਣੇ ਸਾਰਿਆਂ ਵੱਲੋਂ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਇੱਛਾ ਜਤਾਈ ਹੈ ਕਿਉਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਦੇ ਹਵਾਲੇ ਨੂੰ ਪ੍ਰਗਟਾਉਂਦੇ ਹੋਏ ਬੁਲਾਰੇ ਨੇ ਕਿਹਾ ਕਿ ਇਸ ਸਮੱਸਿਆ ਦੇ ਟਾਕਰੇ ਲਈ ਭਾਵੇਂ ਵੱਡੀ ਪੱਧਰ ਉੱਤੇ ਜ਼ਮੀਨ ਤਿਆਰ ਹੋ ਚੁੱਕੀ ਹੈ ਪਰ ਅਜੇ ਵੀ ਸੂਬੇ ਦੇ ਨੌਜਵਾਨਾਂ ਨੂੰ ਬਚਾਉਣ ਲਈ ਬਹੁਤ ਕੁਝ ਕੀਤੇ ਜਾਣ ਦੀ ਜ਼ਰੂਰਤ ਹੈ ਜੋ ਕਿ ਸਮੱਗਲਰਾਂ ਅਤੇ ਜਾਅਲੀ ਨਸ਼ਿਆਂ ਦੇ ਡੀਲਰਾਂ ਹੱਥੋਂ ਤਬਾਹ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਸਬੰਧ ਵਿੱਚ ਰੱਤੀ ਭਰ ਵੀ ਢਿੱਲ ਨਾ ਸਹਿਣ ਕਰਨ ਦਾ ਵਾਰ ਵਾਰ ਆਪਣੀ ਸਰਕਾਰ ਵੱਲੋਂ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਦੀ ਇਸ ਸਬੰਧ ਵਿੱਚ ਸਾਂਝ ਜਾਂ ਢਿੱਲ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤੇ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…