Share on Facebook Share on Twitter Share on Google+ Share on Pinterest Share on Linkedin ਪੰਜ ਦਿਨਾ ਦੌਰੇ ਦੌਰਾਨ ਮੁੱਖ ਮੰਤਰੀ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ। ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵੱਖ-ਵੱਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਨਾਲ ਇਕ ਉਚ ਪੱਧਰੀ ਵਫ਼ਦ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਨੂੰ ਵੀ ਮਿਲਣ ਦਾ ਪ੍ਰੋਗਰਾਮ ਤੈਅ ਹੈ। ਇਸ ਦੌਰੇ ਦੌਰਾਨ ਜਲ ਪ੍ਰਬੰਧਨ ਦੇ ਖੇਤਰ ਵਿੱਚ ਦੋ ਸਮਝੌਤੇ ਸਹੀਬੰਦ (ਐਮ.ਓ.ਯੂ.) ਵੀ ਹੋਣ ਦੀ ਆਸ ਹੈ ਜੋ ਪੰਜਾਬ ਸਰਕਾਰ ਦਾ ਪ੍ਰਮੁੱਖ ਖੇਤਰ ਹੈ। ਇਸੇ ਤਰ•ਾਂ 23 ਅਕਤੂਬਰ ਨੂੰ ‘ਪੰਜਾਬ ਵਿੱਚ ਨਿਵੇਸ਼ ਦੇ ਮੌਕੇ’ ‘ਤੇ ਹੋਣ ਵਾਲੇ ਸੈਮੀਨਾਰ ਦੇ ਹਿੱਸੇ ਵਜੋਂ ਪੀ.ਏ.ਯੂ. ਤੇ ਟੀ.ਏ.ਯੂ ਦੇ ਨਾਲ-ਨਾਲ ਗੈਲਿਲੀ ਇੰਸਟੀਚਿਊਟ ਦਰਮਿਆਨ ਐਮ.ਓ.ਯੂ. ਕੀਤੇ ਜਾਣਾ ਵੀ ਏਜੰਡੇ ‘ਤੇ ਹੈ। ਇਕ ਸਰਕਾਰੀ ਬੁਲਾਰੇ ਨੇ ਦੌਰੇ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਤਵਾਰ ਨੂੰ ਇਜ਼ਰਾਈਲ ਪਹੁੰਚਣ ਅਤੇ 25 ਅਕਤੂਬਰ ਨੂੰ ਰਵਾਨਾ ਹੋਣ ਦਾ ਪ੍ਰੋਗਰਾਮ ਹੈ। ਮੁੱਖ ਮੰਤਰੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਵਾਲੀਆਂ ਮਹੱਤਵਪੂਰਨ ਥਾਵਾਂ ਤੋਂ ਇਲਾਵਾ ਸਿੰਚਾਈ, ਖੇਤੀਬਾੜੀ, ਬਾਗਬਾਨੀ ਅਤੇ ਡੇਅਰੀ ਫਾਰਮਿੰਗ ਦੇ ਉਚ ਤਕਨੀਕ ਵਾਲੇ ਕੁਝ ਵੱਡੇ ਕੇਂਦਰਾਂ ਦਾ ਵੀ ਦੌਰਾ ਕਰਨਗੇ। ਉਹ ਹੈਫਾ ਯੁੱਧ ਦੇ ਸ਼ਹੀਦਾਂ ਲਈ ਬਣੀ ਰਾਸ਼ਟਰਮੰਡਲ ਯਾਦਗਾਰ ਵਿਖੇ ਜਾਣਗੇ। ਇਸ ਦੌਰੇ ‘ਤੇ ਮੁੱਖ ਮੰਤਰੀ ਨਾਲ ਉਨ•ਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਸਕੱਤਰ ਜਲ ਸਰੋਤ ਅਰੁਣਜੀਤ ਸਿੰਘ ਮਿਗਲਾਨੀ ਵੀ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ