Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਜਲੰਧਰ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਮ੍ਰਿਤਕਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿਖੇ ਪਟਾਕਿਆਂ ਦੇ ਗੋਦਾਮ ਵਿਚ ਹੋਏ ਧਮਾਕੇ ਦੇ ਕਾਰਨ ਇੱਕ ਵਿਅਕਤੀ ਦੇ ਮਾਰੇ ਜਾਣ ਅਤੇ ਤਿੰਨ ਹੋਰਾਂ ਦੇ ਜਖ਼ਮੀ ਹੋਣ ਦੀ ਜਾਂਚ ਕਰਨ ਲਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਧਮਾਕੇ ਵਿਚ ਮਾਰੀ ਗਈ ਲੜਕੀ ਰਾਧਿਕਾ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਜਖ਼ਮੀਆਂ ਲਈ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਖ਼ਮੀਆਂ ਦਾ ਮੁਫਤ ਇਲਾਜ਼ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਧਮਾਕਾ ਜਲੰਧਰ ਦੇ ਸੈਂਟਰਲ ਟਾਊਨ ਦੇ ਰਿਯਾਜ਼ਪੁਰਾ ਵਿਖੇ ਕੋਈ 4 ਵਜੇ ਦੇ ਕਰੀਬ ਹੋਇਆ। ਧਮਾਕੇ ਕਾਰਨ ਗੌਦਾਮ ਦੇ ਢਹਿ-ਢੇਰੀ ਹੋਣ ਕਰ ਕੇ ਮਲਬੇ ਹੇਠ ਚਾਰ ਵਿਅਕਤੀ ਦੱਬੇ ਗਏ ਸਨ। ਮੁੱਖ ਮੰਤਰੀ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਸਥਾਨਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜਖ਼ਮੀਆਂ ਦੀ ਸ਼ਨਾਖ਼ਤ ਦੀਪਿਕਾ, ਕਰਨ ਅਤੇ ਸੁਨੀਲ ਵਜੋਂ ਹੋਈ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ