Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਲੰਬੀ ਵਿੱਚ ਰੈਲੀ ਕਰਕੇ ਬੇਅਦਬੀ ਤੇ ਹੋਰ ਮਾਮਲਿਆਂ ਵਿੱਚ ਬਾਦਲ ਦਾ ਅਸਲੀ ਚਿਹਰਾ ਕਰਨਗੇ ਬੇਨਕਾਬ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲਿਆਂ ਦੇ ਸੰਵੇਦਨਸ਼ੀਲ ਮਸਲੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਉਸ ਦੇ ਵਿਧਾਨ ਸਭਾ ਹਲਕੇ ਲੰਬੀ ਵਿੱਚ ਜਵਾਬ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਤੋਂ ਬਾਅਦ ਸਤੰਬਰ ਮਹੀਨੇ ਦੇ ਅਖੀਰਲੇ ਹਫ਼ਤੇ ਬਾਦਲ ਦੇ ਵਿਧਾਨ ਸਭਾ ਹਲਕੇ ਲੰਬੀ ਵਿੱਚ ਰੈਲੀ ਕਰਨਗੇ। ਬੁਲਾਰੇ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਰਿਪੋਰਟ ’ਤੇ ਬਾਦਲ ਵੱਲੋਂ ਗੁੰਮਰਾਹਕੁਨ ਬਿਆਨਾਂ ਰਾਹੀਂ ਫਿਰਕੂ ਬੇਚੈਨੀ ਪੈਦਾ ਕਰਨ ਦੀ ਕੋਝੀਆਂ ਚਾਲ ਚੱਲਣ ਦਾ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੇ ਹਰੇਕ ਮੌਕੇ ਧਰਮ ਦੀ ਦੁਰਵਰਤੋਂ ਕਰਕੇ ਅਤੇ ਝੂਠ ਦਾ ਸਹਾਰਾ ਲੈ ਕੇ ਫਿਰਕੂ ਭਾਵਨਾਵਾਂ ਨਾਲ ਖੇਡਣਾ ਬਾਦਲ ਦੀ ਪੁਰਾਣੀ ਆਦਤ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਸਾਹਮਣੇ ਅਕਾਲੀ ਲੀਡਰ ਦੇ ਅਸਲ ਚਿਹਰੇ ਨੂੰ ਬੇਨਕਾਬ ਕਰਨ ਦਾ ਤਹੱਈਆ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਸਮੇਂ ਤੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਈ ਹੈ, ਉਸ ਵੇਲੇ ਤੋਂ ਹੀ ਸਾਬਕਾ ਮੁੱਖ ਮੰਤਰੀ ਬਰਗਾੜੀ ਅਤੇ ਹੋਰ ਬੇਅਦਬੀ ਮਾਮਲਿਆਂ ਦੇ ਨਾਲ-ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਰਹੇ ਨਿਹੱਥੇ ਲੋਕਾਂ ’ਤੇ ਪੁਲੀਸ ਵੱਲੋਂ ਗੋਲੀ ਚਲਾਉਣ ਦੀ ਘਟਨਾਵਾਂ ਬਾਰੇ ਭੰਡੀ ਪ੍ਰਚਾਰ ਮੁਹਿੰਮ ਚਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਵਿਧਾਨ ਸਭਾ ’ਚ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਬਾਦਲ ਵੱਲ ਉਂਗਲ ਉੱਠੀ ਹੈ ਜਿਸ ਕਰਕੇ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਉਹ ਅਜਿਹੇ ਕੋਝੇ ਯਤਨ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਵੱਲੋਂ ਆਪਣੇ ਹਿੱਤ ਪੂਰਨ ਲਈ ਲੋਕਾਂ ਦੀ ਧਾਰਮਿਕ ਭਾਵਨਾਵਾਂ ਨਾਲ ਖੇਡਣ ’ਤੇ ਉਸ ਦੀ ਸਖ਼ਤ ਅਲੋਚਨਾ ਕੀਤੀ। ਸਾਲ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਮੇਤ ਹਰੇਕ ਚੋਣਾਂ ਤੋਂ ਪਹਿਲਾਂ ਫਿਰਕੂ ਪਾੜੇ ਦਾ ਹਊਆ ਖੜ੍ਹਾ ਕਰਨ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਨੇ ਆਪਣੀਆਂ ਸਿਆਸੀ ਖਾਹਿਸ਼ਾਂ ਤੇ ਏਜੰਡੇ ਦੀ ਪੂਰਤੀ ਲਈ ਸਦਾ ਹੀ ਧਰਮ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਪੰਜਾਬ ਦੇ ਲੋਕਾਂ ਨੇ ਬਾਦਲ ਵੱਲੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਚਾਲਾਂ ਨੂੰ ਸਮਝ ਲਿਆ ਜਿਸ ਕਰਕੇ ਉਸ ਨੂੰ ਅਤੇ ਉਸ ਦੀ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਬਾਹਰ ਦਾ ਰਸਤਾ ਵਿਖਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਬਾਦਲ ਨੇ ਆਪਣੀ ਪਾਰਟੀ ਦੀ ਖੁਰ ਚੁੱਕੀ ਸਿਆਸੀ ਜ਼ਮੀਨ ਦੀ ਬਹਾਲੀ ਲਈ ਤਿਲਮਿਲਾਉਂਦਿਆਂ ਫਿਰ ਲੋਕਾਂ ਦੀਆਂ ਫਿਰਕੂ ਭਾਵਨਾਵਾਂ ਨਾਲ ਖੇਡਣ ਦੀ ਚਾਲ ਚੱਲੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਬਾਦਲ ਨੂੰ ਨਾ ਸਿਰਫ ਉਸ ਦੀ ਸਿਆਸੀ ਸਾਖ਼ ਨੂੰ ਢਾਹ ਲੱਗਣ ਸਗੋਂ ਸ਼ਰਮਾਨਕ ਅਪਰਾਧ ਲਈ ਸਖ਼ਤ ਕਾਨੂੰਨੀ ਕਾਰਵਾਈ ਹੋਣ ਦੇ ਡਰੋਂ ਕੰਬਣੀਆਂ ਛੇੜ ਦਿੱਤੀਆਂ ਹਨ। ਜਿਸ ਕਰਕੇ ਉਹ ਸੂਬੇ ਵਿੱਚ ਬੇਚੈਨੀ ਦਾ ਡਰ ਪੈਦਾ ਕਰਨ ਦੀਆਂ ਘਟੀਆ ਕੋਸ਼ਿਸ਼ਾਂ ਕਰ ਰਿਹਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਬਾਦਲ ਨੂੰ ਕਿਸੇ ਵੀ ਕੀਮਤ ’ਤੇ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ ਅਤੇ ਆਪਣੀ ਪ੍ਰਸਾਵਿਤ ਰੈਲੀ ਰਾਹੀਂ ਉਸ ਦੀ ਮੰਦਭਾਵਨਾ ਦਾ ਪਰਦਾਫਾਸ਼ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ