Share on Facebook Share on Twitter Share on Google+ Share on Pinterest Share on Linkedin ਬਿਜਲੀ ਸਮੱਸਿਆ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਦਾ ਨਿੱਜੀ ਦਖ਼ਲ ਮੰਗਿਆ ਸਾਰੇ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੇਣ ਕਾਰਨ ਪੰਜਾਬ ਦੇ ਸਿਰ ਵਿੱਤੀ ਬੋਝ ਦੀ ਪੰਡ ਭਾਰੀ ਹੋਈ: ਢਿੱਲੋਂ ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਮੇਤ ਹੋਰ ਆਸਪਾਸ ਇਲਾਕਿਆਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਆਮ ਲੋਕਾਂ ਅਤੇ ਕਾਰੋਬਾਰੀ ਵਿਅਕਤੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਲਵਾਯੂ ਵਿਹਾਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-67 ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਸਕੱਤਰ ਬੀਐਸ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਬਾਬਤ ਵਿਗੜ ਰਹੇ ਹਾਲਾਤਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵੀਆਈਪੀ ਸਿਟੀ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਕਾਰਨ ਨਾਗਰਿਕਾਂ ਨੂੰ ਭਾਰੀ ਅਸੁਵਿਧਾ ਹੋ ਰਹੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਬਿਜਲੀ ਸੰਕਟ ਲਈ ਮੁਫ਼ਤਖ਼ੋਰ ਖਪਤਕਾਰ ਜ਼ਿੰਮੇਵਾਰ ਹਨ। ਸਾਰੇ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਕਾਰਨ ਪੰਜਾਬ ਦੇ ਸਿਰ ਲਗਾਤਾਰ ਵਿੱਤੀ ਬੋਝ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ। ਜਿਸ ਕਾਰਨ ਬਿਜਲੀ ਸਪਲਾਈ ਵਿੱਚ ਗੜਬੜੀ ਹੋ ਰਹੀ ਹੈ ਅਤੇ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਾਰਿਆਂ ਨੂੰ ਮੁਫ਼ਤ ਬਿਜਲੀ ਦੇਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸਸ਼ੀਲ ਸ਼ਹਿਰਾਂ ਦਾ ਇਸ ਸਕੀਮ ਕਾਰਨ ਬੁਰਾ ਹਾਲ ਹੈ ਅਤੇ ਕਿਉਂਕਿ ਫ਼ੰਡਾਂ ਦੀ ਘਾਟ ਕਾਰਨ ਪਾਵਰਕੌਮ ਮੈਨੇਜਮੈਂਟ ਬਿਜਲੀ ਕੁਨੈਕਸ਼ਨਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਵਿੱਚ ਅਸਮਰੱਥ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਾਰਿਆਂ ਨੂੰ ਮੁਫ਼ਤ ਬਿਜਲੀ ਦੇਣ ਵਾਲੀ ਸਕੀਮ ਦੀ ਥਾਂ ਸਿਰਫ਼ ਲੋੜਵੰਦਾਂ ਨੂੰ ਹੀ ਮੁਫ਼ਤ ਬਿਜਲੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਵੱਲੋਂ ਪੰਜਾਬ ਦੇ ਬਿਜਲੀ ਢਾਂਚੇ ਦੇ ਸੁਧਾਰ ਨੂੰ ਤਰਜ਼ੀਹ ਦੇਣ ਅਤੇ ਟਿਕਾਊ ਅਤੇ ਬਰਾਬਰ ਬਿਜਲੀ ਵੰਡ ਨੂੰ ਯਕੀਨੀ ਬਣਾਉਣ ਵਾਲੇ ਉਪਾਅ ਲਾਗੂ ਕੀਤੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ