nabaz-e-punjab.com

ਸਫ਼ਾਈ ਕਾਮਿਆਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਬੰਦ ਕਰਕੇ ਹੜਤਾਲ ’ਤੇ ਜਾਣ ਦਾ ਐਲਾਨ

ਤਿੰਨ ਸਾਲ ਲਗਾਤਾਰ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦੀ ਮੰਗ ਚੁੱਕੀ

ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ:
ਮੁਹਾਲੀ ਵਿੱਚ ਤਿੰਨ ਸਾਲ ਲਗਾਤਾਰ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਬੁੱਧਵਾਰ ਤੋਂ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਲੜੀਵਾਰ ਹੜਤਾਲ ਸ਼ੁਰੂ ਕੀਤੀ ਜਾਵੇਗੀ। ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਫੇਜ਼-9 ਸਥਿਤ ਪਾਰਕ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ 10 ਸਾਲ ਲਗਾਤਾਰ ਕੰਮ ਕਰਨ ਵਾਲੀ ਰੈਗੂਲਾਈਜੇਸਨ ਨੀਤੀ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ 10 ਸਾਲ ਦੀ ਸ਼ਰਤ ਖ਼ਤਮ ਕੀਤੀ ਜਾਵੇ ਅਤੇ ਤਿੰਨ ਸਾਲ ਤੋਂ ਨਿਰੰਤਰ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ।
ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਰਾਜਨ ਚਾਵਰੀਆ, ਸੰਯੁਕਤ ਸਕੱਤਰ ਅਨਿਲ ਕੁਮਾਰ ਅਤੇ ਮਨੀ ਕੰਡਨ ਨੇ ਕਿਹਾ ਕਿ ਪਿਛਲੇ 1 ਸਾਲ ਤੋਂ ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਜਿਸ ਕਾਰਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਵੀਆਈਪੀ ਸ਼ਹਿਰ ਮੁਹਾਲੀ ਵਿੱਚ ਘੱਟੋ-ਘੱਟ 1300 ਸਫ਼ਾਈ ਸੇਵਕਾਂ ਦੀ ਸਖ਼ਤ ਲੋੜ ਹੈ, ਪ੍ਰੰਤੂ ਨਿਗਮ ਵੱਲੋਂ ਨਵੀਂ ਭਰਤੀ ਕਰਨ ਦੀ ਬਜਾਏ ਮਹਿਜ਼ 500 ਸਫ਼ਾਈ ਸੇਵਕਾਂ ਨਾਲ ਡੰਗ ਸਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਫ਼ਾਈ ਸੇਵਕਾਂ ਨੂੰ ਚੰਡੀਗੜ੍ਹ ਦੇ ਡੀਸੀ ਰੇਟ ਦੇ ਬਰਾਬਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਹੈ ਸਗੋਂ ਬੰਧੂਆਂ ਮਜ਼ਦੂਰਾਂ ਵਾਂਗ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਏ’ ਅਤੇ ‘ਬੀ’ ਸੜਕਾਂ ਦੀ ਸਫ਼ਾਈ ਕਰਨ ਵਾਲੇ ਕਰਮਚਾਰੀਆਂ ਨੂੰ ਡੀਸੀ ਰੇਟ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਸਹੀ ਸਮੇਂ ’ਤੇ ਗੂੜ, ਤੇਲ, ਸਾਬਣ ਦਿੱਤਾ ਜਾਂਦਾ ਹੈ। ਜਥੇਬੰਦੀ ਨੇ 8 ਨਵੰਬਰ ਤੋਂ ਸ਼ਹਿਰ ਦੀ ਸਫ਼ਾਈ ਦਾ ਕੰਮ ਬੰਦ ਕਰਕੇ ਹੜਤਾਲ ’ਤੇ ਜਾਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਪੈਦਾ ਹੋਣ ਵਾਲੇ ਹਾਲਾਤਾਂ ਅਤੇ ਮੁਸ਼ਕਲਾਂ ਲਈ ਨਗਰ ਨਿਗਮ ਜ਼ਿੰਮੇਵਾਰ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…