Share on Facebook Share on Twitter Share on Google+ Share on Pinterest Share on Linkedin ਸਫ਼ਾਈ ਕਰਮਚਾਰੀਆਂ ਨੂੰ 3 ਮਹੀਨਿਆਂ ਦੀ ਬਕਾਇਆ ਤਨਖ਼ਾਹ ਮਿਲਣ ਦੀ ਆਸ ਬੱਝੀ ਮੇਅਰ ਜੀਤੀ ਸਿੱਧੂ ਤੇ ਨਿਗਮ ਕਮਿਸ਼ਨਰ ਨੇ ਮੀਟਿੰਗ ਵਿੱਚ ਸਫ਼ਾਈ ਕਾਮਿਆਂ ਨੂੰ ਦਿੱਤਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ: ਮੁਹਾਲੀ ਵਿੱਚ ਜਨਤਕ ਪਖਾਨਿਆਂ ਦੀ ਸਫ਼ਾਈ ਦਾ ਕੰਮ ਕਰਨ ਵਾਲੇ ਸਫ਼ਾਈ ਕਾਮਿਆਂ ਨੂੰ ਪਿਛਲੇ ਤਿੰਨ ਮਹੀਨੇ ਦੀ ਬਕਾਇਆ ਤਨਖ਼ਾਹ ਮਿਲਣ ਦੀ ਆਸ ਬੱਝ ਗਈ ਹੈ। ਪੰਜਾਬੀ ਟ੍ਰਿਬਿਊਨ ਵਿੱਚ ਪਿਛਲੇ ਦਿਨੀਂ ਸਫ਼ਾਈ ਕਾਮਿਆਂ ਨੂੰ 3 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਅਤੇ ਠੇਕੇਦਾਰ ਵੱਲੋਂ ਪੀਐਫ਼ ਫੰਡ ਜਮ੍ਹਾ ਨਾ ਕਰਵਾਉਣ ਬਾਰੇ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਅੱਜ ਮੁਹਾਲੀ ਦੇ ਮੇਅਰ ਤੇ ਭਾਜਪਾ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਜਨ ਸੁਵਿਧਾ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਿਰੇਂਦਰ ਪਾਂਡੇ, ਚੇਅਰਮੈਨ ਜਗਵੀਰ ਸਿੰਘ ਅਤੇ ਜਨਰਲ ਸਕੱਤਰ ਨਵੀਨ ਕੁਮਾਰ ਅਤੇ ਹੋਰਨਾਂ ਨੁਮਾਇੰਦਿਆਂ ਨਾਲ ਨਗਰ ਨਿਗਮ ਦਫ਼ਤਰ ਵਿੱਚ ਮੀਟਿੰਗ ਕੀਤੀ। ਮੇਅਰ ਅਤੇ ਕਮਿਸ਼ਨਰ ਨੇ ਸਫ਼ਾਈ ਕਾਮਿਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪਿਛਲੇ ਤਿੰਨ ਮਹੀਨੇ ਦੀ ਬਕਾਇਆ ਤਨਖ਼ਾਹ ਦੇਣ ਅਤੇ ਪੀਐਫ਼ ਫ਼ੰਡ ਬਾਰੇ ਨਗਰ ਨਿਗਮ ਦੇ ਹਾਊਸ ਵਿੱਚ ਮਤਾ ਪਾਸ ਕਰਨ ਦਾ ਭਰੋਸਾ ਦਿੱਤਾ। ਇੰਜ ਸਰਕਾਰੀ ਭਰੋਸੇ ਤੋਂ ਬਾਅਦ ਸਫ਼ਾਈ ਕਾਮਿਆਂ ਵੱਲੋਂ ਸ਼ਹਿਰ ਦੇ ਜਨਤਕ ਪਖਾਨਿਆਂ ਨੂੰ ਤਾਲੇ ਲਗਾਉਣ ਅਤੇ ਰੋਸ ਵਿਖਾਵਾ ਕਰਨ ਸੰਘਰਸ਼ੀ ਪ੍ਰੋਗਰਾਮ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਹੜਤਾਲ ਮੁਲਤਵੀ ਹੋਣ ਕਾਰਨ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਇਸ ਤੋਂ ਪਹਿਲਾਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਸੁਲੱਭ ਸ਼ੌਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਮੁਹਾਲੀ ਦੇ ਚੇਅਰਮੈਨ ਕਰਮਵੀਰ ਸਿੰਘ, ਸਲਾਹਕਾਰ ਪ੍ਰੇਮਪਾਲ ਅਤੇ ਸੋਮਪਾਲ ਸਿੰਘ ਨੇ ਸਫ਼ਾਈ ਕਾਮਿਆਂ ਨੂੰ ਤਨਖ਼ਾਹ ਨਾ ਦੇਣ ਅਤੇ ਉਨ੍ਹਾਂ ਦਾ ਪੀਐਫ਼ ਜਮ੍ਹਾ ਨਾ ਕਰਵਾਉਣ ਦੇ ਮਾਮਲੇ ਦੀ ਸੀਬੀਆਈ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਕਰੋੜਾ ਰੁਪਏ ਦੇ ਪੀਐਫ਼ ਫੰਡ ਦਾ ਘਪਲਾ ਨਗਰ ਨਿਗਮ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ। ਸਫ਼ਾਈ ਕਾਮਿਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾਲ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਉਣ, ਨਵੀਆਂ ਵਰਦੀਆਂ ਅਤੇ ਕਿਤਾਬਾਂ ਲੈਣ ਵਿੱਚ ਦਿੱਕਤ ਹੋ ਰਹੀ ਹੈ ਅਤੇ ਹੁਣ ਦੁਕਾਨਦਾਰ ਉਧਾਰ ਵਿੱਚ ਰਾਸ਼ਨ ਦੇਣ ਤੋਂ ਵੀ ਹੱਥ ਪਿੱਛੇ ਖਿੱਚਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮਿਆਂ ਨੂੰ ਦਸੰਬਰ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ