ਕਮਿਸ਼ਨ ਵੱਲੋਂ ਟੈਕਸ ਵਸੂਲੀ ਤੋਂ ਵੱਧ ਮਾਲੀਆ ਪੈਦਾ ਕਰਨ ਲਈ ਖ਼ਾਮੀਆਂ ’ਤੇ ਸਖ਼ਤੀ ਨਾਲ ਕਾਬੂ ਪਾਉਣ ਦੇ ਹੁਕਮ

ਜੀਐਸਟੀ, ਆਬਕਾਰੀ ਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 3 ਸਤੰਬਰ:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸੂਬੇ ਨੂੰ ਹੋਰ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ ਪੰਜਾਬ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀਐਸਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਦੂਰ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਪੰਜਾਬ ਦੇ ਜੀਐਸਟੀ, ਮੋਬਾਈਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਅੱਜ ਅਹਿਮ ਮੀਟਿੰਗ ਮੁਹਾਲੀ ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਹੋਈ।
ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀਐਸਟੀ ਵਿਭਾਗ ਅਤੇ ਮੋਬਾਈਲ ਵਿੰਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਅਨਿਲ ਭਾਰਦਵਾਜ, ਸ਼ੀਤਲ ਜੁਨੇਜਾ, ਅਤੁਲ ਨਾਗਪਾਲ, ਇੰਦਰਬੰਸ਼ ਚੱਡਾ, ਰਾਜਕੁਮਾਰ ਅਗਰਵਾਲ ਅਤੇ ਪੰਜਾਬ ਦੇ ਜੀਐਸਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।
ਸੰਯੁਕਤ ਕਮਿਸ਼ਨਰ ਮੋਬਾਈਲ ਵਿੰਗ ਜਸਕਰਨ ਬਰਾੜ ਨੇ ਭਰੋਸਾ ਦਿੱਤਾ ਕਿ ਮਾਲੀਆ ਵਧਾਉਣ ਅਤੇ ਵਿਭਾਗਾਂ ਅਤੇ ਵਪਾਰੀਆਂ, ਉਦਯੋਗਾਂ ਅਤੇ ਵਪਾਰਕ ਭਾਈਚਾਰਿਆਂ ਦਰਮਿਆਨ ਸਦਭਾਵਨਾ ਵਾਲੇ ਸਬੰਧ ਬਣਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਵਪਾਰੀਆਂ ਨਾਲ ਸੁਹਿਰਦ ਸਬੰਧਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਟੈਕਸਾਂ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ। ਮੀਟਿੰਗ ਵਿੱਚ ਜੀਐਸਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਰਸਿਮਰਤ ਕੌਰ, ਡਾ. ਸ਼ਿਵਾਨੀ ਗੁਪਤਾ, ਮਨੀਸ਼ ਨਈਅਰ ਅਤੇ ਦੀਪਇੰਦਰ ਕੌਰ ਨੇ ਸ਼ਿਰਕਤ ਕੀਤੀ ਅਤੇ ਸੂਬੇ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…