nabaz-e-punjab.com

ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ:
ਪੰਜਾਬ ਸਟੇਟ ਕਰਮਚਾਰੀ ਦਲ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਗਰਾਮ ਪੰਚਾਇਤਾਂ ਨੂੰ ਸੌਂਪਣ ਜਾ ਰਹੀ ਹੈ, ਜੋ ਕਿ ਸਰਾਸਰ ਗਲਤ ਹੈ।
ਇਹ ਜਾਣਕਾਰੀ ਦਿੰਦਿਆਂ ਮੁਲਾਜ਼ਮ ਜਥੇਬੰਦੀ ਦੇ ਪ੍ਰੈੱਸ ਸਕੱਤਰ ਸੁਖਚੈਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਡੀਏ ਦੀਆਂ ਬਾਕੀ ਰਹਿੰਦੀਆਂ 4 ਕਿਸ਼ਤਾਂ ਤੁਰੰਤ ਰਿਲੀਜ਼ ਕੀਤੀਆਂ ਜਾਣ ਅਤੇ ਡੀਏ ਦਾ ਰਹਿੰਦਾ ਬਕਾਇਆ ਨਕਦ ਰੂਪ ਵਿੱਚ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਜ਼ਮਾਂ ਕੋਲੋਂ 200 ਰੁਪਏ ਜਜੀਆਂ ਟੈਕਸ ਕੱਟਣਾ ਤੁਰੰਤ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਕੁਲਦੀਪ ਸਿੰਘ, ਸਾਲਿਗ ਰਾਮ, ਪਰਮਜੀਤ ਸਿੰਘ, ਦਿਲਬਹਾਰ ਰਾਣਾ, ਰਜਿੰਦਰ ਸਿੰਘ ਖਰੜ, ਕੁਰਵਿੰਦਰ ਸਿੰਘ, ਦਵਿੰਦਰ ਸਿੰਘ ਆਦਿ ਮੁਲਾਜ਼ਮ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਮੁਲਾਜ਼ਮਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…