ਤਿੰਨ ਕਰੋੜ ਦੀ ਲਾਗਤ ਨਾਲ ਬਦਲੇਗੀ ਸੈਕਟਰ-77 ਵਿੱਚ ਸੜਕਾਂ ਦੀ ਸੂਰਤ

ਬਰਸਾਤ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਤੇ ਹੋਰ ਵਿਕਾਸ ਕੰਮ ਮੁਕੰਮਲ ਕੀਤੇ ਜਾਣ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-77 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ’ਤੇ 2.75 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕੌਂਸਲਰ ਸੁੱਚਾ ਸਿੰਘ ਕਲੌੜ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੈਕਟਰ-76 ਤੋਂ 80 ਨੂੰ ਵਿਕਾਸ ਪੱਖੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ, ਲੇਕਿਨ ਹੁਣ ਨਗਰ ਨਿਗਮ ਵੱਲੋਂ ਇਨ੍ਹਾਂ ਸੈਕਟਰਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੈਕਟਰਾਂ ਦੀਆਂ ਸੜਕਾਂ ਦਾ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਨਿਗਮ ਅਧਿਕਾਰੀਆਂ ਸਮੇਤ ਠੇਕੇਦਾਰਾਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਇਹ ਸਾਰੇ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਜੀਤੀ ਸਿੱਧੂ ਨੇ ਦੱਸਿਆ ਕਿ ਇੰਜ ਹੀ ਬਾਕੀ ਸੈਕਟਰਾਂ ਵਿੱਚ ਵੀ ਅੰਦਰੂਨੀ ਅਤੇ ਬਾਹਰੀ ਸੜਕਾਂ ਲਈ ਪੌਣੇ ਤਿੰਨ ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਵਿਕਾਸ ਕੰਮ ਪੂਰੀ ਪਾਰਦਰਸ਼ਤਾ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੇ ਜਾਣ। ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਸਮੇਂ ਸਮੇਂ ਸਿਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕਰਨ। ਇਸ ਮੌਕੇ ਵਿਕਟਰ ਨਿਹੋਲਕਾ, ਜਰਨੈਲ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਪ੍ਰਧਾਨ, ਨਰਿੰਦਰ ਸਿੰਘ, ਡਾ. ਧਨਵੰਤ ਸਿੰਘ, ਨਰੋਤਮ, ਅਮਰਨਾਥ, ਦਿਆਲ ਚੰਦ ਪ੍ਰਧਾਨ, ਜਗਜੀਤ ਸਿੰਘ ਪ੍ਰਧਾਨ, ਮਾਸਟਰ ਨਾਇਬ ਸਿੰਘ ਬੈਰੋਂਪੁਰੀ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…