ਸ਼ਹਿਰੀ ਖੇਤਰ ਦੀਆਂ ਸੜਕਾਂ ਦੀ ਹਾਲਤ ਖਸਤਾ, ਮੇਅਰ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਇੱਥੋਂ ਦੇ ਸੈਕਟਰ-68 ਦੇ ਰਿਹਾਇਸ਼ੀ ਖੇਤਰ ਦੀਆਂ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ। ਜਿਸ ਕਾਰਨ ਸੈਕਟਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਅੱਜ ਸੈਕਟਰ-68 (ਵਾਰਡ ਨੰਬਰ-27) ਤੋਂ ਕੌਂਸਲਰ ਪਰਵਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਨੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਮੇਅਰ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਖੇਤਰ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਸੜਕਾਂ ਨਹੀਂ ਬਣੀਆਂ ਹਨ। ਜਿਸ ਕਾਰਨ ਪੁਰਾਣੀਆਂ ਸੜਕਾਂ ਦੀ ਹਾਲਤ ਕਾਫ਼ੀ ਮਾੜੀ ਹੈ।
ਇਸ ਤੋਂ ਪਹਿਲਾਂ ਵੀ ਕਈ ਵਾਰ ਉਹ ਖ਼ੁਦ ਅਤੇ ਸੈਕਟਰ ਵਾਸੀ ਲਿਖਤੀ ਰੂਪ ਵਿੱਚ ਸੜਕਾਂ ਬਣਾਉਣ ਦੀ ਗੁਹਾਰ ਲਗਾ ਚੁੱਕੇ ਹਨ। ਲੇਕਿਨ ਹੁਣ ਤੱਕ ਕਿਸੇ ਨੇ ਇੱਕ ਇੱਟ ਤੱਕ ਨਹੀਂ ਲਗਾਈ। ਜਦੋਂਕਿ ਕਈ ਸੈਕਟਰਾਂ ਵਿੱਚ ਵਧੀਆਂ ਤਰੀਕੇ ਨਾਲ ਸੜਕਾਂ ਬਣਾਈਆਂ ਹਨ। ਹਾਲਾਂਕਿ ਨਗਰ ਨਿਗਮ ਦਾ ਦਫ਼ਤਰ ਵੀ ਵਿੱਚ ਸੈਕਟਰ-68 ਵਿੱਚ ਹੈ ਪ੍ਰੰਤੂ ਇਸ ਦੇ ਬਾਵਜੂਦ ਸੜਕਾਂ ਬਣਾਉਣ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲੋੜ ਅਨੁਸਾਰ ਸ਼ਹਿਰੀ ਖੇਤਰ ਵਿੱਚ ਸੜਕਾਂ ਬਣਾਈਆਂ ਜਾਣ।
ਮੇਅਰ ਜੀਤੀ ਸਿੱਧੂ ਨੇ ਸੈਕਟਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੰਗ ’ਤੇ ਗੌਰ ਕੀਤਾ ਜਾਵੇਗਾ ਅਤੇ ਜਲਦੀ ਹੀ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਲੋੜ ਅਨੁਸਾਰ ਫੁੱਟਪਾਥ ਵੀ ਬਣਾਏ ਜਾਣਗੇ ਅਤੇ ਪਾਰਕਾਂ ਅਤੇ ਗਰੀਨ ਬੈਲਟਾਂ ਦੀ ਹਾਲਤ ਸੁਧਾਰੀ ਜਾਵੇਗੀ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…