Share on Facebook Share on Twitter Share on Google+ Share on Pinterest Share on Linkedin ਕਾਂਗਰਸ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੇਣ ਦਾ ਕੀਤਾ ਵਾਅਦਾ ਹਰ ਕੀਮਤ ’ਤੇ ਪੁਰਾ ਕੀਤਾ ਜਾਵੇਗਾ: ਰਾਣਾ ਗੁਰਜੀਤ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮ੍ਰਿਤਕ ਮੁਲਾਜ਼ਮਾਂ ਦੇ 25 ਆਸ਼ਰਿਤਾਂ ਨੂੰ ਦਿੱਤੇ ਨਿਯੁਕਤੀ ਪੱਤਰ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਦਸੰਬਰ: ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰੰਘ ਨੇ ਪੀ.ਐਸ.ਪੀ.ਸੀ.ਐਲ (ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ) ਅਤੇ ਪੀ.ਐਸ.ਟੀ.ਸੀ.ਐਲ. (ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ) ਦੇ 25 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੀ। ਅਜਿਹੇ ਕੁੱਲ 223 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾÎਈ ਵਾਲੀ ਸਰਕਾਰ ਵੱਲੋਂ ‘ਘਰ ਘਰ ਰੋਜਗਾਰ’ ਸਕੀਮ ਨੂੰ ਪੂਰੇ ਸੂਬੇ ਵਿੱਚ ਸਫਲਤਾ ਨਾਲ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੇ ਹਰੇਕ ਯੋਗ ਨੌਜਵਾਨ ਨੂੰ ਨੌਕਰੀ ਮਿਲ ਸਕੇ। ਬਿਜਲੀ ਮੰਤਰੀ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਉਨ੍ਹਾਂ ਨੂੰ ਯੋਗਤਾ ਦੇ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ਦੇ ਨੇੜਲੇ ਸਟੇਸ਼ਨਾਂ ’ਤੇ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਦੇ ਜਿਹੜੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਹਾਲੇ ਰੋਜ਼ਗਾਰ ਨਹੀਂ ਮਿਲਿਆਂ, ਉਨ੍ਹਾਂ ਨੂੰ ਜਲਦ ਨੌਕਰੀ ਦੇਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਰਾਣਾ ਗੁਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਵਿਚ ਕੰਮ ਕਰਦੇ 384 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਰੋਜਗਾਰ ਦਿੱਤਾ ਗਿਆ ਹੈ। ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਵਿੱਚ 2800 ਸਹਾਇਕ ਲਾਈਨਮੈਨ, 300 ਕਲਰਕ, 253 ਸਬ ਸਟੇਸ਼ਨ ਅਟੈਂਡੈਂਟ ਅਤੇ 300 ਜੂਨੀਅਰ ਇੰਜੀਨੀਅਰ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੀਵਾਲੀ ਦੇ ਨੇੜੇ ਸਿੰਚਾਈ ਵਿਭਾਗ ਵਿਚ ਵੀ 254 ਜੂਨੀਅਰ ਇੰਜੀਨੀਅਰਾਂ ਨੂੰ ਭਰਤੀ ਕੀਤਾ ਜਾ ਚੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 5 ਸਤੰਬਰ, 2017 ਨੂੰ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਵਿਖੇ ਕਰਵਾਈ ‘ਇੰਪਲਾਇਰਜ਼ ਮੀਟ’ ਦੌਰਾਨ ਵੱਖ-ਵੱਖ ਨਾਮੀਂ ਸਨਅਤਾਂ ਦੇ ਨੁਮਾਇੰਦਿਆਂ ਨਾਲ 34 ਸਮਝੌਤਿਆਂ ’ਤੇ ਹਸਤਾਖਰ ਕੀਤ ਗਏੇ ਸਨ ਜਿਸ ਨਾਲ ਸੂਬੇ ਦੇ ਲਗਭਗ 2.8 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇੇ ਮੌਕੇ ਮੁਹੱਈਆ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੱਖ ਸਕੱਤਰ, ਬਿਜਲੀ ਸ੍ਰੀ ਸ਼ਤੀਸ਼ ਚੰਦਰਾ, ਸ੍ਰੀ ਏ ਵੇਣੂ ਪ੍ਰਸਾਦ, ਸੀਐਮਡੀ, ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਅਤੇ ਸ੍ਰੀ ਆਰ ਪੀ ਪਾਂਡਵ, ਨਿਰਦੇਸ਼ਕ (ਪ੍ਰਸ਼ਾਸਨ) ਪੀ.ਐਸ.ਪੀ.ਸੀ.ਐਲ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ