Share on Facebook Share on Twitter Share on Google+ Share on Pinterest Share on Linkedin ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ’ਤੇ 19ਵੀਂ ਵਾਰ ਮੀਟਿੰਗ ਤੋਂ ਭੱਜਣ ਦਾ ਦੋਸ਼, ਪੁਤਲਾ ਸਾੜਿਆ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਵਿੱਚ ਪੰਜਾਬ ਦੀ ਆਪ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਨਬਜ਼-ਏ-ਪੰਜਾਬ, ਮੁਹਾਲੀ, 30 ਦਸੰਬਰ: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਅਤੇ ਸੋਹਾਣਾ ਬਰਾਂਚ ਦੇ ਠੇਕਾ ਮੁਲਾਜ਼ਮਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ 19ਵੀਂ ਵਾਰ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਟਾਲਾ ਵਟਣ ਦਾ ਦੋਸ਼ ਲਗਾਉਂਦਿਆਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਅਤੇ ਹੋਮਲੈਂਡ ਸਿਟੀ ਦੇ ਬਿਲਕੁਲ ਸਾਹਮਣੇ ਪਾਣੀ ਦੀ ਟੈਂਕੀ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਮੁੱਖ ਮੰਤਰੀ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਲਖਵਿੰਦਰ ਸਿੰਘ ਸੋਹਾਣਾ, ਸੀਨੀਅਰ ਮੀਤ ਪ੍ਰਧਾਨ ਸੁਰਮੁੱਖ ਸਿੰਘ, ਪ੍ਰੈਸ ਸਕੱਤਰ ਗੁਰਜੀਤ ਸਿੰਘ, ਚਰਨਜੀਤ ਸਿੰਘ ਅਤੇ ਕਰਮਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਚੋਣਾਂ ਸਮੇਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸੱਤਾ ਹਥਿਆਉਣ ਤੋਂ ਬਾਅਦ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਪੱਲਾ ਝਾੜ ਰਹੇ ਹਨ ਅਤੇ ਨਿੱਤ ਦਿਨ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੇ ਹਨ। ਜਿਸ ਕਾਰਨ ਕੱਚੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ। ਬੁਲਾਰਿਆਂ ਨੇ ਕਿਹਾ ਕਿ ਉਹ ਪਿੱਛੇ ਕਰੀਬ ਡੇਢ ਦਹਾਕੇ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਆ ਰਹੇ ਹਨ ਲੇਕਿਨ ਨਵੀਂ ਸਰਕਾਰ ਨੇ ਪੌਣੇ ਦੋ ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ। ਇਹੀ ਨਹੀਂ ਮੁੱਖ ਮੰਤਰੀ ਹੁਣ ਤੱਕ 19ਵਾਰ ਮੀਟਿੰਗ ਕਰਨ ਦਾ ਲਿਖਤੀ ਭਰੋਸਾ ਦੇ ਚੁੱਕੇ ਹਨ ਪ੍ਰੰਤੂ ਕਦੇ ਮੀਟਿੰਗ ਨਹੀਂ ਕੀਤੀ। ਜਿਸ ਕਾਰਨ ਹੱਡ ਚੀਰਵੀਂ ਠੰਢ ਵਿੱਚ ਕੱਚੇ ਮੁਲਾਜ਼ਮਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਤਿੰਨ ਕੈਟਾਗਰੀਆਂ ਵਿੱਚ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੈ। ਕੱਚੇ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਤਾਂ ਲੋਹੜੀ ਤੋਂ ਬਾਅਦ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ