ਤਾਲਮੇਲ ਸੰਘਰਸ਼ ਕਮੇਟੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਨੂੰ ਮੰਗ ਪੱਤਰ ਸੌਂਪਿਆਂ

6 ਫਰਵਰੀ ਨੂੰ ਸੰਘਰਸ਼ ਕਮੇਟੀ ਦਾ ਵਿਸਥਾਰ ਕਰਨ ਲਈ ਪਟਿਆਲਾ ਵਿੱਚ ਹੋਵੇਗੀ ਸੂਬਾ ਪੱਧਰੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 21 ਜਨਵਰੀ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਦੀ ਮੁੱਖ ਮੰਗਾਂ ਨੂੰ ਲੈ ਕੇ ਪੀ.ਡਬਲਿਊ.ਡੀ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਮੁਖੀ ਨੂੰ ਮੰਗ ਪੱਤਰ ਦਿੱਤਾ ਗਿਆ। ਅੱਜ ਇੱਥੇ ਸੰਘਰਸ਼ ਕਮੇਟੀ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਕੋ-ਕਨਵੀਨਰ ਮਲਾਗਰ ਸਿੰਘ ਖਮਾਣੋਂ, ਕਮੇਟੀ ਮੈਂਬਰ ਹਰਦੀਪ ਕੁਮਾਰ ਸੰਗਰੂਰ ਨੇ ਦੱਸਿਆ ਕਿ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਭਖਵੀਂਆਂ ਮੰਗਾਂ ਜਿਨ੍ਹਾਂ ਵਿਚ ਮੌਤ ਹੋ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ, ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਕਰਨ, ਵਿਭਾਗੀ ਟੈੱਸਟ ਪਾਸ ਦਰਜਾ ਤਿੰਨ ਕਰਮਚਾਰੀਆਂ ਦੇ 6 ਫੀਸਦੀ ਕੋਟੇ ਅਧੀਨ ਪ੍ਰਮੋਸ਼ਨਾਂ, ਕੋਟੇ ਵਿੱਚ ਵਾਧਾ ਕਰਨ, ਸਰਵਿਸਿਜ਼ ਰੂਲਾਂ ਵਿੱਚ ਸੋਧ ਕਰਨ, ਤਕਨੀਕੀ ਕਰਮਚਾਰੀਆਂ ਦੀ 20/30/50 ਦੇ ਅਨੁਪਾਤ ਅਨੁਸਾਰ ਵੰਡ ਕੇ ਟੈਕਨੀਸ਼ੀਅਨ ਕੈਟਾਗਰੀ ਲਈ ਪਲੇਸਮੈਂਟ ਕਰਨ, ਵਿਭਾਗੀ ਪਾਵਰਾਂ ਦਾ ਵਿਕੇਂਦਰੀਕਰਨ ਕਰਨ, ਤਜਰਬੇ ਦੇ ਅਧਾਰ ਤੇ ਪ੍ਰਮੋਸ਼ਨਾਂ ਕਰਨ, ਲੰਮੇ ਸਮੇਂ ਤੋਂ ਵਿਭਾਗ ਵਿੱਚ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ, ਕੰਟਰੈਕਟਰ, ਵੱਖ-ਵੱਖ ਠੇਕੇਦਾਰਾਂ ਅਧੀਨ ਕੰਮ ਕਰਦੇ ਵਰਕਰਾਂ ਨੂੰ ਵਿਭਾਗ ਵਿੱਚ ਲਿਆ ਕੇ ਪੱਕਾ ਕਰਨ, ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ, ਨਿੱਜੀਕਰਨ ਬੰਦ ਕਰਨ ਆਦਿ ਮੰਗਾਂ ਸ਼ਾਮਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਸੰਘਰਸ਼ ਕਮੇਟੀ ਦਾ ਹੋਰ ਵਿਸਥਾਰ ਕਰਨ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਅਗਲੇ ਸੰਘਰਸ਼ ਬਾਰੇ ਚਰਚਾ ਕਰਨ ਲਈ 6 ਫਰਵਰੀ ਨੂੰ ਪਟਿਆਲਾ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਰਾਮਜੀ ਸਿੰਘ ਭਲੀਆਨਾ, ਜੋਗਿੰਦਰ ਸਿੰਘ, ਹਰਜੀਤ ਵਾਲੀਆਂ, ਗੁਰਚਰਨ ਸਿੰਘ ਅਕੋਈ ਸਾਹਿਬ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਡੀਏ ’ਚ ਵਾਧੇ ਦਾ ਪੱਤਰ ਜਾਰੀ ਕੀਤਾ: ਜੀਟੀਯੂ

ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਡੀਏ ’ਚ ਵਾਧੇ ਦਾ ਪੱਤਰ ਜਾਰੀ ਕੀਤਾ: ਜੀਟੀਯੂ ਨਬਜ਼-ਏ-ਪ…