Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੇ ਵਰਕਰਾਂ ਵੱਲੋਂ ਖਰੜ ਵਿੱਚ ਰਣਜੀਤ ਗਿੱਲ ਦੀ ਅਗਵਾਈ ਹੇਠ ਅਰਥੀ ਫੂਕ ਮੁਜ਼ਾਹਰਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਸਤੰਬਰ: ਅਕਾਲੀ ਦਲ ਵਲੋੱ ਹਲਕਾ ਖਰੜ ਦੇ ਸੇਵਾਦਾਰ ਸਰਦਾਰ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਸ਼ਿਵਜੋਤ ਇਨਕਲੇਵ ਵਿਖੇ ਧਰਨਾ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਜਸਟਿਸ ਰਣਜੀਤ ਸਿੰਘ, ਬਾਬਾ ਬਲਜੀਤ ਸਿੰਘ ਦਾਦੂਵਾਲ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਆਪ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁਤਲੇ ਫੂਕੇ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇਅਕਾਲੀ ਆਗੂਆਂ ਦੇ ਭਰਵੇਂ ਇਕੱਠ ਨੂੰ ਮੈਂਬਰ ਪਾਰਲੀਮੈਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਝੂਠਾ ਦੱਸਿਆ ਅਤੇ ਇਸ ਰਿਪੋਰਟ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੋਕਾਂ ਵਿੱਚ ਵਧਦੀ ਲੋਕਪ੍ਰਿਅਤਾ ਨੂੰ ਬਦਨਾਮ ਕਰਨ ਦਾ ਇਕ ਹਥਕੰਡਾ ਦੱਸਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋੱ ਚੋਣਾਂ ਦੌਰਾਨ ਕੀਤੇ ਵਾਇਦਿਆਂ ਨੂੰ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਪੂਰਾ ਨਹੀ ਕਰ ਪਾਈ ਅਤੇ ਇਸ ਝੂਠੀ ਰਿਪੋਰਟ ਦੇ ਸਹਾਰੇ ਉਹ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ ਅਤੇ ਪੰਚਾਇਤ ਸੰਮਤੀ ਚੋਣਾਂ ਇਸ ਰਿਪੋਰਟ ਨੂੰ ਮੁੱਦਾ ਬਣਾ ਕੇ ਲੜਨਾ ਚਾਹੁੰਦੀ ਹੈ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਇਸ ਮੌਕੇ ਸੰਬੋਧਨ ਦੌਰਾਨ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਝੂਠਾ ਦੱਸਦਿਆਂ ਇਸਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਇਕ ਸਾਜਿਸ਼ ਦੱਸਿਆ। ਇਸ ਮੌਕੇ ਖਰੜ ਨਗਰ ਕੌਂਸਲ ਦੇ ਮੀਤ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਕੌਂਸਲਰ ਦਰਸ਼ਨ ਸਿੰਘ ਸ਼ਿਵਜੋਤ, ਸਾਬਕਾ ਕੌਂਸਲਰ ਰੌਸ਼ਨ ਲਾਲ, ਕੌਂਸਲਰ ਰਜਿੰਦਰ, ਕੌਂਸਲਰ ਕੁਲਦੀਪ ਸਿੰਘ, ਅਰਜੁਨ ਕੰਸਲਾ, ਰਣਧੀਰ ਸਿੰਘ ਧੀਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ