ਡੀਸੀ ਨੇ ਸਰਕਾਰੀ ਕਾਲਜ ਵਿੱਚ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਆਜ਼ਾਦੀ ਦਿਹਾੜੇ ’ਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਮਾਗਮ ਵਾਲੀ ਥਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗਣਤੰਤਰ ਦਿਵਸ ਮੌਕੇ ਸਵੇਰੇ 10 ਵਜੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਲਾਮੀ ਦੇਣ ਲਈ ਪੰਜਾਬ ਪੁਲੀਸ, ਹੋਮ ਗਾਰਡ ਅਤੇ ਐਨਸੀਸੀ ਵਲੰਟੀਅਰਾਂ ਦੀ ਸ਼ਮੂਲੀਅਤ ’ਤੇ ਆਧਾਰਿਤ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਭਲਾਈ ਅਤੇ ਵਿਕਾਸ ਸਕੀਮਾਂ ’ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੇ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ ਪ੍ਰੰਤੂ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ ਅਤੇ ਰਿਹਰਸਲ ਵਾਲੇ ਦਿਨਾਂ ਦੌਰਾਨ ਗਰਾਉਂਡ ਵਿੱਚ ਮੈਡੀਕਲ ਟੀਮਾਂ, ਰਿਫਰੈਸ਼ਮੈਂਟ ਅਤੇ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਕਿਹਾ ਕਿ ਕਿਸੇ ਤਰ੍ਹਾਂ ਦੀ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਏਡੀਸੀ ਵਿਰਾਜ ਐਸ.ਤਿੜਕੇ, ਦਮਨਜੀਤ ਸਿੰਘ ਮਾਨ ਤੇ ਸ੍ਰੀਮਤੀ ਸੋਨਮ ਚੌਧਰੀ, ਕਮਿਸ਼ਨਰ ਨਵਜੋਤ ਕੌਰ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਸਪੀ (ਐਚ) ਜਯੋਤੀ ਯਾਦਵ, ਐਸਡੀਐਮ ਚੰਦਰਜੋਤੀ ਸਿੰਘ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀਮਤੀ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰਪਾਲ, ਸਹਾਇਕ ਕਮਿਸ਼ਨਰ (ਯੂਟੀ) ਡੇਵੀ ਗੋਇਲ, ਚੀਫ਼ ਇੰਜੀਨੀਅਰ ਨਰੇਸ਼ ਬੱਤਾ ਅਤੇ ਡੀਐਸਪੀ ਪ੍ਰਭਜੋਤ ਕੌਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…