nabaz-e-punjab.com

ਕੇਂਦਰੀ ਸੁਰੱਖਿਆ ਬਲਾਂ ਦੀਆਂ 55000 ਅਸਾਮੀਆਂ ਦੀ ਭਰਤੀ ਲਈ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਦਾ ਫੈਸਲਾ

ਮੁਫ਼ਤ ਸਰੀਰਕ ਸਿਖਲਾਈ ਦੇਣ ਲਈ ਪੰਜਾਬ ਪੁਲੀਸ ਦੀ ਸਹਾਇਤਾ ਨਾਲ 25 ਕੇਂਦਰ ਬਣਾਏ
ਨੌਜਵਾਨ ਲੜਕੇ ਲੜਕੀਆਂ ਨੂੰ ਇੱਕ ਮਹੀਨਾ ਸਰੀਰਕ ਅਤੇ ਦੋ ਮਹੀਨੇ ਲਿਖਤੀ ਪ੍ਰੀਖਿਆ ਦੀ ਦਿੱਤੀ ਜਾਵੇਗੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੋਜ਼ਗਾਰ ਉੱਤਪਤੀ ਅਤੇ ਟ੍ਰੇਨਿੰਗ ਵਿਭਾਗ, ਪੰਜਾਬ ਵੱਖ-ਵੱਖ ਕੇਂਦਰੀ ਸੁਰੱਖਿਆ ਬਲਾਂ ’ਚ ਹੋਣ ਵਾਲੀ 55 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਲਈ ਪੰਜਾਬ ਦੇ ਚਾਹਵਾਨ ਨੌਜਵਾਨਾਂ ਨੂੰ ਆਪਣੇ ਖ਼ਰਚੇ ’ਤੇ ਸਿਖਲਾਈ ਦੇਣ ਦਾ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ।ਭਾਰਤ ਸਰਕਾਰ ਦੇ ਅਧੀਨ ਸਟਾਫ ਸਿਲੈਕਸ਼ਨ ਬੋਰਡ ਵਲੋਂ ਦੇਸ਼ ਦੇ ਵੱਖ ਵੱਖ ਪੈਰਾਮਿਲਟਰੀ ਫੋਰਸਿਜ ਬੀ.ਐਸ.ਐਫ, ਐਸ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਐਸਐਸਬੀ, ਐਨਆਈਏ, ਐਸ.ਐਸ.ਐਫ ਅਤੇ ਅਸਾਮ ਰਾਈਫਲ ਵਿਚ ਕੁੱਲ 54,953 ਖਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ।
ਇਨ੍ਹਾਂ ਪੋਸਟਾਂ ਲਈ 17 ਸਤੰਬਰ 2018 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਇਸ ਭਰਤੀ ਲਈ ਨੌਜਵਾਨ ਖੁਦ ਆਨਲਾਈਨ ਅਪਲਾਈ ਕਰਨ ਅਤੇ ਇਸ ਮੌਕੇ ਦਾ ਲਾਭ ਲੈਣ। ਮੁਫਤ ਸਿਖਲਾਈ ਦੇਣ ਸਬੰਧੀ ਸਿਖਲਾਈ ਪੰਜਾਬ ਸਰਕਾਰ ਵਲੋਂ ਵਿਸਥਾਰਤ ਇਸ਼ਤਿਹਾਰ 28 ਅਗਸਤ ਨੂੰ ਜਾਰੀ ਕੀਤਾ ਜਾ ਚੁੱਕਾ ਹੈ। ਸੂਬੇ ਦੇ ਰੋਜ਼ਗਾਰ ਉੱਤਪਤੀ ਕਮਿਸ਼ਨਰ ਸ੍ਰੀ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਨੌਜਵਾਨਾਂ ਨੂੰ ਕੇਂਦਰੀ ਸੁਰੱਖਿਆ ਬਲਾਂ ’ਚ ਭਰਤੀ ਲਈ ਸਫਲ ਬਣਾਉਣ ਲਈ ਸਰੀਰਕ ਅਤੇ ਲਿਖਤੀ ਪ੍ਰੀਖਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਹਿੱਤ ਪੰਜਾਬ ਪੁਲਿਸ ਦੀ ਮਦਦ ਨਾਲ 25 ਥਾਵਾਂ ‘ਤੇ ਟਰੇਨਿੰਗ ਸੈਂਟਰ ਬਣਾਏ ਗਏ ਹਨ। ਇਹ ਕੇਂਦਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਬਟਾਲਾ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਪਟਿਆਲਾ, ਸੰਗਰੂਰ, ਬਰਨਾਲਾ, ਹੁਸ਼ਿਆਰਪੁਰ, ਕਪੂਰਥਲਾ (ਪੁਲਿਸ ਲਾਈਨ), ਪੀ.ਏ.ਪੀ ਹੈੱਡ ਕੁਆਰਟਰ ਜਲੰਧਰ, ਰੂਪਨਗਰ, ਐਸ.ਬੀ.ਐਸ ਨਗਰ, ਐਸ.ਏ.ਐਸ. ਨਗਰ (ਮੁਹਾਲੀ), ਲੁਧਿਆਣਾ, ਫਤਿਹਗੜ੍ਹ ਸਾਹਿਬ, ਖੰਨਾ, ਲੁਧਿਆਣਾ, ਜਗਰਾਉਂ, ਲੁਧਿਆਣਾ ਵਿਖੇ ਬਣਾਏ ਗਏ ਹਨ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਚਾਹਵਾਨ ਨੌਜਵਾਨ 5 ਅਤੇ 6 ਸਤੰਬਰ ਨੂੰ ਸਵੇਰੇ 11 ਵਜੇ ਤੱਕ ਉਪਰੋਕਤ ਦਰਸਾਏ ਗਏ ਨੇੜਲੇ ਪੁਲੀਸ ਸੈਂਟਰ ਵਿਚ ਜਾ ਕੇ ਸਰੀਰਕ ਮਾਪਦੰਡ ਚੈਕ ਕਰਵਾਉਣ ਲਈ ਰਿਪੋਰਟ ਕਰਨ। ਇਸ ਮਿਤੀ ਤੋਂ ਬਾਅਦ ਸਿਖਲਾਈ ਲਈ ਨੌਜਵਾਨ ਰਜਿਸਟਰ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜੋ ਵੀ ਲੜਕੇ ਅਤੇ ਲੜਕੀਆਂ ਕੇਂਦਰੀ ਸੁਰੱਖਿਆ ਬਲਾਂ ਵਿਚ ਭਰਤੀ ਲਈ ਟੈਸਟ ਦੇਣਾ ਚਾਹੁਣਗੇ, ਉਨ੍ਹਾਂ ਲਈ ਸਤੰਬਰ ਮਹੀਨੇ ਦੌਰਾਨ ਸਰੀਰਕ ਟੈਸਟ ਪਾਸ ਕਰਨ ਲਈ ਟਰੇਨਿੰਗ ਦੇ ਕੇ ਤਿਆਰ ਕੀਤਾ ਜਾਵੇਗਾ। ਸ੍ਰੀ ਤਿਵਾੜੀ ਨੇ ਦੱਸਿਆ ਕਿ ਸਰੀਰਕ ਸਿਖਲਾਈ ਕੈਂਪ ਤੋਂ ਬਾਅਦ ਲੜਕੇ ਤੇ ਲੜਕੀਆਂ ਨੂੰ ਰਾਜ ਸਰਕਾਰ ਵਲੋਂ 2 ਮਹੀਨੇ ਲਈ ਲਿਖਤੀ ਟੈਸਟ ਲਈ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਕੋਈ 10 ਤੋਂ 15 ਹਜ਼ਾਰ ਉਮੀਦਵਾਰਾਂ ਲਈ ਸੀ-ਪਾਈਟ ਦੀ ਮੱਦਦ ਨਾਲ ਅਕਤੂਬਰ-ਨਵੰਬਰ ਦੌਰਾਨ ਸਵੇਰ ਅਤੇ ਸ਼ਾਮ ਦੇ ਸ਼ੈਸਨਾ ਵਿਚ ਵੰਡ ਕੇ ਸਿਖਲਾਈ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …