ਖਰੜ ਤਹਿਸੀਲ ਦੇ ਪਟਵਾਰੀਆਂ ਵੱਲੋਂ ਵਾਧੂ ਪਟਵਾਰ ਸਰਕਲਾਂ ਦੇ ਚਾਰਜ ਛੱਡਣ ਦਾ ਫੈਸਲਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਨਵੰਬਰ:
ਜ਼ਿਲ੍ਹਾ ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਉਥੋ ਦੇ ਪਟਵਾਰੀਆਂ ਨਾਲ ਕੀਤੇ ਗਏ ਮਾੜੇ ਸਲੂਕ ਦੇ ਰੋਸ ਵਜੋਂ ਖਰੜ ਤਹਿਸੀਲ ਦੇ 27 ਵਾਧੂ ਪਟਕਾਰ ਸਰਕਲਾਂ ਦਾ ਚਾਰਜ਼ 27 ਨਵੰਬਰ ਤੋਂ ਛੱਡਣ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਕੀਤਾ ਗਿਆ। ਤਹਿਸੀਲ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਤੇ ਸਕੱਤਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ ਮੁਤਾਬਿਕ ਛੱਡਿਆ ਜਾ ਰਿਹਾ ਹੈ। ਪਟਵਾਰੀਆਂ ਵੱਲੋਂ ਵਾਧੂ ਪਟਵਾਰ ਸਰਕਲਾਂ ਦੇ ਚਾਰਜ ਛੱਡਣ ਤੋਂ ਬਾਅਦ ਅਨੇਕਾਂ ਪਿੰਡਾਂ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …