Share on Facebook Share on Twitter Share on Google+ Share on Pinterest Share on Linkedin ਪੈਰੀਫੈਰੀ ਮਿਲਕਮੈਨ ਯੂਨੀਅਨ ਦਾ ਜਨਰਲ ਇਜਲਾਸ 3 ਸਤੰਬਰ ਨੂੰ ਸੱਦਣ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਪੈਰੀਫੈਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਅਮਰਜੀਤ ਸਿੰਘ ਲਾਂਡਰਾਂ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਤਿੰਨ ਸਤੰਬਰ ਨੂੰ ਹੋ ਰਹੇ ਜਨਰਲ ਇਜਲਾਸ ਅਤੇ ਦੋਧੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਟਰਾਈਸਿਟੀ ਵਿੱਚ ਦੋਧੀਆਂ ਨੂੰ ਲਾਮਬੰਦ ਕਰਨ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਪੈਰੀਫੈਰੀ ਮਿਲਕਮੈਨ ਯੂਨੀਅਨ ਦਾ ਜਨਰਲ ਇਜਲਾਸ 3 ਸਤੰਬਰ ਨੂੰ ਕਿਸਾਨ ਭਵਨ ਸੈਕਟਰ-35 ਵਿੱਚ ਸੱਦਿਆਂ ਗਿਆ ਹੈ। ਇਸ ਸਬੰਧੀ ਕਾਮਰੇਡ ਪ੍ਰੇਮ ਸਿੰਘ ਭੰਗੂ ਵੱਲੋਂ ਸਲਾਨਾ ਜਨਰਲ ਇਜਲਾਸ ਦਾ ਪੋਸਟਰ ਰਿਲੀਜ਼ ਕੀਤਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਦੋਧੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਕੀਤਾ ਜਾਵੇਗਾ ਅਤੇ ਮੁਸ਼ਕਲਾਂ ਦੇ ਪੱਕੇ ਹੱਲ ਲਈ ਵਿਉਤਬੰਦੀ ਕੀਤੀ ਜਾਵੇਗੀ ਅਤੇ ਅਗਲੇ ਸਾਲ ਲਈ ਯੂਨੀਅਨ ਦ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਮੀਟਿੰਗ ਵਿੱਚ ਕੇਰਲਾ ਹੜ੍ਹ ਪੀੜਤਾਂ ਲਈ ਇੱਕ ਲੱਖ ਰੁਪਏ ਰਾਹਤ ਫੰਡ ਜਾਰੀ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੀਨੀਅਰ ਆਗੂ ਹਾਕਮ ਸਿੰਘ ਮਨਾਣਾ, ਕਾਮਰੇਡ ਜੋਰਾ ਸਿੰਘ, ਜਗੀਰ ਸਿੰਘ ਕੰਬਾਲਾ, ਬਲਵੰਤ ਸਿੰਘ ਕੁਬਾਹੇੜੀ, ਸਵਰਨ ਸਿੰਘ ਪੈਂਤਪੂਰ, ਸਤਪਾਲ ਸਿੰਘ ਬਵਾੜਾ, ਪਾਲ ਸਿੰਘ ਗੋਚਰ, ਸੁਰਿੰਦਰ ਸਿੰਘ ਬਰਿਆਲੀ, ਬਰਖਾ ਰਾਮ ਡੇਰਾਬਸੀ ਅਤੇ ਦੀਦਾਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ