
ਭਾਈ ਜੈਤਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਇੱਥੋਂ ਦੇ ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ ਵਿਖੇ ਹਰ ਸਾਲ ਰੰਗਰੇਟੇ ਗੁਰੂ ਕੇ ਬੇਟੇ (ਭਾਈ ਜੈਤਾ ਜੀ) ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਐਤਕੀਂ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਉਣ ਤੋਂ ਪਹਿਲਾਂ 10 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਫ਼ੈਸਲਾ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਜਿਸ ਵਿੱਚ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਭਾਈ ਜੈਤਾ ਜੀ ਫੇਜ਼-3ਏ, ਮੁਹਾਲੀ ਤੋਂ ਸਵੇਰੇ 10 ਵਜੇ ਅਰਦਾਸ ਉਪਰੰਤ ਕੀਤੀ ਜਾਵੇਗੀ, ਜੋ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਦੇਰ ਸ਼ਾਮ 7.30 ਵਜੇ ਸੰਪੂਰਨ ਹੋਵੇਗਾ। ਉਨ੍ਹਾਂ ਇਲਾਕੇ ਦੀ ਸੰਗਤ ਅਤੇ ਸਕੂਲੀ ਬੱਚਿਆਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ।
ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਮਹਿੰਦਰ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ, ਨਿਰਮਲ ਸਿੰਘ ਈਟੀਓ, ਹਰਦੀਪ ਸਿੰਘ, ਮਨਜੀਤ ਸਿੰਘ ਮਾਨ ਪ੍ਰੀਤਮ ਸਿੰਘ, ਕਰਮ ਸਿੰਘ ਬਬਰਾ, ਨਿਰਮਲ ਸਿੰਘ, ਮਨਜੀਤ ਸਿੰਘ ਭੱਲਾ, ਰਣਜੀਤ ਸਿੰਘ, ਨੱਥਾ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ ਪਾਹਵਾ, ਦਿਆਲ ਸਿੰਘ, ਪਾਲ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਦਲੀਪ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਸਤਪਾਲ ਸਿੰਘ ਬਾਗੀ, ਕਿਰਨਜੀਤ ਸਿੰਘ, ਅਜੈਬ ਸਿੰਘ, ਅੰਮ੍ਰਿਤ ਸਿੰਘ, ਚੰਨਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਤਰਲੋਚਨ ਸਿੰਘ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਮੌਜੂਦ ਸਨ।